ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਨਸ਼ਾ ਤਸਕਰ ਤੇ ਗੈਂਗਸਟਰ ਖਿਲਾਫ ਸਖ਼ਤ ਪੰਜਾਬ ਪੁਲਿਸ, ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਐੱਸਐੱਸਪੀਜ਼ ਨੂੰ ਦਿੱਤੇ ਇਹ ਹੁਕਮ

Punjab-Police-DGP-Gaurav-Yadav-g


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਚੰਡੀਗੜ੍ਹ ਵਿਚ ਸਮੂਹ ਐੱਸਐੱਸਪੀਜ਼ ਨਾਲ ਅਪਰਾਧਾਂ ਨੂੰ ਨੱਥ ਪਾਉਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਸਾਰੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀਜ਼) ਤੇ ਸਾਰੀਆਂ ਰੇਂਜਾਂ ਦੇ ਆਈਜੀਪੀ ਵੀ ਸ਼ਾਮਲ ਸਨ।ਇਸ ਦੌਰਾਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਮੂਹ ਐੱਸਐੱਸਪੀਜ਼ ਨੂੰ ਆਦੇਸ਼ ਦਿੱਤਾ ਹੈ ਕਿ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਕੋਈ ਕਸਰ ਨਾ ਛੱਡੀ ਜਾਵੇ।
ਡੀਜੀਪੀ ਨੇ ਸਮੂਹ ਐੱਸਐੱਸਪੀ ਨੂੰ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੀ ਸ਼ਨਾਖ਼ਤ ਕਰ ਕੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ’ਤੇ ਸਖ਼ਤੀ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਪੁਲਿਸ ਦੀਆਂ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਆਦਿ ਸਣੇ ਸਾਰੀਆਂ ਇਕਾਈਆਂ ਨੂੰ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਨਾਲ-ਨਾਲ ਗੈਂਗਸਟਰਾਂ ਨੂੰ ਖ਼ਤਮ ਕਰਨ, ਅਮਨ-ਕਾਨੂੰਨ ਨੂੰ ਕਾਇਮ ਰੱਖਣ ਤੇ ਅਪਰਾਧ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਕੰਮ ਕਰਨ ਲਈ ਆਦੇਸ਼ ਦਿੱਤੇ।
ਡੀਜੀਪੀ ਨੇ ਐਸਐਸਪੀ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ।

Punjab Police DGP Gaurav Yadav gave these orders to the SSPs of Punjab strict against drug traffickers and gangsters


Popular Posts
Just Now