ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦੁਕਾਨਾਂ ਦੀ ਜਾਂਚ ਦੇ ਨਾਂ 'ਤੇ ਚਿਕਨ ਚੁੱਕ ਕੇ ਲੈ ਗਏ ਨਗਰ ਨਿਗਮ ਦੇ ਅਫਸਰ, ਸੀਸੀਟੀਵੀ ਵੀਡੀਓ ਆਈ ਸਾਹਮਣੇ

In-the-name-of-checking-the-shop


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ : ਨਗਰ ਨਿਗਮ ਅਫ਼ਸਰਾਂ 'ਤੇ ਦੁਗਰੀ ਰੋਡ ਸਥਿਤ ਚਿਕਨ ਸ਼ਾਪਾਂ ਦੀ ਚੈਕਿੰਗ ਦੇ ਨਾਂ 'ਤੇ ਉੱਥੋਂ ਚਿਕਨ ਚੁੱਕ ਕੇ ਲਿਜਾਣ ਦਾ ਦੋਸ਼ ਲੱਗਿਆ ਹੈ, ਜਿਸ ਸਬੰਧੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ।
ਇਸ ਮੌਕੇ ਵੀਰ ਚਿਕਨ ਦੇ ਮਾਲਕ ਪਰਮਿੰਦਰ ਸਿੰਘ ਅਤੇ ਕੇਕੇ ਚਿਕਨ ਦੇ ਮਾਲਕ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਹ ਨਗਰ ਨਿਗਮ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਦੇ ਹਨ। ਪਰ ਦੁਪਹਿਰ ਤਿੰਨ ਵਜੇ ਖ਼ੁਦ ਨੂੰ ਨਗਰ ਨਿਗਮ ਦੇ ਅਫਸਰ ਦੱਸ ਕੇ ਕੁਝ ਲੋਕ ਆਪਣੇ ਸਾਥੀਆਂ ਸਣੇ ਉਹਨੇ ਦੁਕਾਨਾਂ ਵਿਚ ਆ ਗਏ। ਜਿਹੜਾ ਨੇ ਖ਼ੁਦ ਨੂੰ ਸਲਾਟਰ ਹਾਊਸ ਨਾਲ ਸਬੰਧਤ ਦੱਸਿਆ ਅਤੇ ਜ਼ਬਰਦਸਤੀ ਦੁਕਾਨ 'ਚ ਪਿਆ ਹਜ਼ਾਰਾਂ ਰੁਪਏ ਦਾ ਸਾਮਾਨ ਚੁੱਕ ਕੇ ਲੈ ਗਏ। ਜਿਸਦੀ ਕੀਮਤ ਕਰੀਬ 70 ਹਜ਼ਾਰ ਰੁਪਏ ਬਣਦੀ ਹੈ । ਘਟਨਾ ਦੇ ਵਕਤ ਦੁਕਾਨਾਂ ਵਿਚ ਮਾਲਕ ਨਹੀਂ ਸਨ ਅਤੇ ਮੁਲਾਜ਼ਮ ਉਨ੍ਹਾਂ ਦਾ ਵਿਰੋਧ ਨਹੀਂ ਕਰ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿਚ ਉਹ ਨਗਰ ਨਿਗਮ ਦੇ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾਉਣਗੇ। ਉਨ੍ਹਾਂ ਨੇ ਇਹ ਵੀ ਰੋਸ ਪ੍ਰਗਟਾਇਆ ਕਿ ਉਹ ਸਾਫ਼ ਸਫ਼ਾਈ ਦਾ ਪੂਰਾ ਪ੍ਰਬੰਧ ਕਰਦੇ ਹਨ ਅਤੇ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਦੇ ਹਨ ਤਾਂ ਫਿਰ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਨਾਲ ਨਾ ਸਿਰਫ ਉਨ੍ਹਾਂ ਨੂੰ ਮਾਲੀਆ ਦਾ ਨੁਕਸਾਨ ਹੈ, ਬਲਕਿ ਇੱਥੇ ਹੁੱਲੜਬਾਜ਼ੀ ਵੀ ਕੀਤੀ ਗਈ ਹੈ।

In the name of checking the shops the municipal corporation officers took away the chicken and the CCTV video came to light


Popular Posts
Just Now