ਸਿਹਤ ਮੰਤਰੀ ਦੇ ਵਤੀਰੇ ਤੋਂ ਦੁਖੀ ਹੋ ਕੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ VC ਨੇ ਦਿੱਤਾ ਅਸਤੀਫਾ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਵਤੀਰੇ ਤੋਂ ਨਿਰਾਸ਼ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੂੰ ਵਾਰਡ 'ਚ ਫਟੇ ਗੱਦੇ 'ਤੇ ਲਿਟਾਉਣ ਦਾ ਮਾਮਲਾ ਬਹੁਤ ਗਰਮਾ ਗਿਆ ਹੈ | ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਆਏ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੂੰ ਬਿਸਤਰੇ 'ਤੇ ਪਏ ਪੁਰਾਣੇ ਗੱਦੇ 'ਤੇ ਬਿਠਾ ਦਿੱਤਾ | ਇਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਦੇਰ ਰਾਤ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਆਪਣਾ ਅਸਤੀਫਾ ਭੇਜ ਦਿੱਤਾ।
The VC of Baba Farid Medical University has resigned due to the behavior of the Health Minister