ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

BIG NEWS - ਕੇਂਦਰ ਸਰਕਾਰ ਸਰਾਵਾਂ 'ਤੇ ਨਹੀਂ ਲਗਾਏਗੀ GST, ਕੇਂਦਰ ਨੇ ਦਿੱਤਾ ਇਹ ਸਪਸ਼ਟੀਕਰਨ

BIG NEWS - ਕੇਂਦਰ ਸਰਕਾਰ ਸਰਾਵਾਂ 'ਤੇ ਨਹੀਂ ਲਗਾਏਗੀ GST, ਕੇਂਦਰ ਨੇ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ 12 ਫੀਸਦੀ ਜੀਐੱਸਟੀ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸੈਂਟਰਲ ਬੋਰਡ ਆਫ ਇਨਡਾਇਰੈਕਟ ਟੈਕਸ ਐਂਡ ਕਸਟਮਸ ਨੇ ਇਸ ਮਾਮਲੇ ਵਿਚ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਵਾਂ ‘ਤੇ ਜੀਐੱਸਟੀ ਨਹੀਂ ਲਗਾਇਆ ਗਿਆ ਹੈ। ਇਸ ਨੂੰ ਭਰਨ ਲਈ ਕੋਈ ਨੋਟਿਸ ਨਹੀੰ ਭੇਜਿਆ ਗਿਆ।
CBIC ਨੇ ਕਿਹਾ ਕਿ ਜੀਐੱਸਟੀ ਕੌਂਸਲ ਦੀ 47ਵੀਂ ਬੈਠਕ ਹੋਈ ਸੀ। ਉਸ ਦੀ ਸਿਫਾਰਸ਼ ਮੁਤਾਬਕ 1000 ਰੁਪਏ ਪ੍ਰਤੀ ਦਿਨ ਕਿਰਾਏ ਵਾਲੇ ਹੋਟਲ ਕਮਰਿਆਂ ਤੋਂ ਜੀਐੱਸਟੀ ਛੋਟ ਵਾਪਸ ਲੈ ਲਈ ਗਈ। ਇਨ੍ਹਾਂ ‘ਤੇ 12 ਫੀਸਦੀ ਜੀਐੱਸਟੀ ਲਗਾਇਆ ਗਿਆ ਹੈ। ਹਾਲਾਂਕਿ ਇਸ ਵਿਚ ਇਕ ਹੋਰ ਛੋਟ ਹੈ ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਿਕ ਟਰੱਸਟ ਵੱਲੋਂ ਕਮਰੇ ਕਿਰਾਏ ‘ਤੇ ਦੇਣ ਨੂੰ ਜੀਐੱਸਟੀ ਤੋਂ ਛੋਟ ਦਿੰਦੀ ਹੈ। ਜਿਥੇ ਕਮਰੇ ਲਈ ਚਾਰਜ ਰਕਮ 1000 ਤੋਂ ਘੱਟ ਹੈ। ਇਹ ਛੋਟ ਬਿਨਾਂ ਕਿਸੇ ਬਦਲਾਅ ਦੇ ਲਾਗੂ ਹੈ।
ਸੀਬੀਆਈਸੀ ਨੇ ਕਿਹਾ ਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਤਿੰਨ ਸਰਾਵਾਂ ਨੇ ਜੀਐਸਟੀ ਦਾ ਭੁਗਤਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ 3 ਗੁਰੂ ਗੋਬਿੰਦ ਸਿੰਘ ਪ੍ਰਵਾਸੀ ਭਾਰਤੀ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਹਨ। ਇਹ ਸਪੱਸ਼ਟ ਕੀਤਾ ਗਿਆ ਸੀ ਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿੱਤਾ ਗਿਆ ਸੀ। ਹੋ ਸਕਦਾ ਹੈ ਕਿ ਉਨ੍ਹਾਂ ਨੇ ਆਪਣੇ ਤੌਰ ‘ਤੇ ਜੀਐਸਟੀ ਭਰਨਾ ਸ਼ੁਰੂ ਕਰ ਦਿੱਤਾ ਹੋਵੇ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਦੇ ਆਧਾਰ ‘ਤੇ ਐੱਸ.ਜੀ.ਪੀ. ਦੀਆਂ ਸਰਾਵਾਂ ਲਾਭ ਲੈ ਸਕਦੀਆਂ ਹਨ।

BIG NEWS Central government will not impose GST on taverns the center gave this clarification


Popular Posts
Just Now