ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਹ ਟੋਕੋਲ ਦੇ ਅਨੁਸਾਰ ਇਕਾਂਤਵਾਸ ਹੋ ਗਏ ਹਨ।
ਜਾਣਕਾਰੀ ਅਨੁਸਾਰ ਉਹ ਅੱਜ ਸਵੇਰੇ ਟੈਗੋਰ ਥੀਏਟਰ ਵਿਚ ਭਵਨ ਵਿਦਿਆਲਿਆ ਦੇ ਇਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਉਨ੍ਹਾਂ ਨੇ ਮਾਸਕ ਨਹੀਂ ਪਾਇਆ ਹੋਇਆ ਸੀ। ਪ੍ਰੋਗਰਾਮ ਵਿਚ ਸੈਂਕੜੇ ਬੱਚੇ ਅਤੇ ਕਈ ਅਧਿਕਾਰੀ ਮੌਜੂਦ ਸਨ।
Punjab Governor Banwarilal Purohits corona report came positive