ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਨਦੀ ਵਿਚਕਾਰ ਇਕ ਕਿਸ਼ਤੀ 'ਤੇ ਗੈਸ ਸਿਲੰਡਰ ਫਟਣ ਨਾਲ 5 ਮਜ਼ਦੂਰ ਜ਼ਿੰਦਾ ਸੜੇ, ਪਛਾਣ ਕਰਨੀ ਹੋਈ ਮੁਸ਼ਕਿਲ

It-was-difficult-to-identify-5-l


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਪਟਨਾ: ਪਟਨਾ ਨੇੜੇ ਸੋਨ ਨਦੀ 'ਚ ਇਕ ਵੱਡੀ ਕਿਸ਼ਤੀ 'ਤੇ ਖਾਣਾ ਬਣਾਉਂਦੇ ਸਮੇਂ ਅੱਗ ਲੱਗ ਜਾਣ ਕਾਰਨ ਚਾਰ ਮਜ਼ਦੂਰ ਜ਼ਿੰਦਾ ਸੜ ਗਏ। ਇਸ ਕਿਸ਼ਤੀ ਦੀ ਵਰਤੋਂ ਰੇਤ ਦੀ ਨਾਜਾਇਜ਼ ਮਾਈਨਿੰਗ ਲਈ ਕੀਤੀ ਜਾ ਰਹੀ ਸੀ। ਐਲਪੀਜੀ ਸਿਲੰਡਰ ਨੂੰ ਅੱਗ ਲੱਗਣ ਤੋਂ ਬਾਅਦ ਧਮਾਕਾ ਹੋਣ ਦੀ ਵੀ ਚਰਚਾ ਹੈ। ਹਾਦਸੇ ਵਿੱਚ ਸੜ ਗਈਆਂ ਮਜ਼ਦੂਰਾਂ ਦੀਆਂ ਲਾਸ਼ਾਂ ਦੀ ਸ਼ਨਾਖਤ ਕਰਨੀ ਮੁਸ਼ਕਲ ਹੋ ਰਹੀ ਹੈ।
ਹਾਲਾਂਕਿ ਮੌਕੇ 'ਤੇ ਮੌਜੂਦ ਹੋਰ ਕਿਸ਼ਤੀਆਂ 'ਚ ਤਾਇਨਾਤ ਮਜ਼ਦੂਰਾਂ ਦੀ ਮਦਦ ਨਾਲ ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ।ਮ੍ਰਿਤਕਾਂ ਵਿੱਚੋਂ ਇਕ ਝਾਰਖੰਡ ਦਾ ਹੈ ਜਦਕਿ ਬਾਕੀ ਸਥਾਨਕ ਵਾਸੀ ਹਨ। ਘਟਨਾ ਸਥਾਨ ਤੋਂ ਥੋੜ੍ਹੀ ਦੂਰੀ 'ਤੇ ਸੋਨ ਨਦੀ ਗੰਗਾ ਨਾਲ ਮਿਲਦੀ ਹੈ। ਇਹ ਘਟਨਾ ਸ਼ਨਿਚਰਵਾਰ ਨੂੰ ਮਨੇਰ ਦੇ ਰਾਮਪੁਰ ਡਾਇਰਾ 'ਚ ਵਾਪਰੀ।
ਮਿਲੀ ਜਾਣਕਾਰੀ ਮੁਤਾਬਕ ਕਿਸ਼ਤੀ ਜ਼ਰੀਏ ਨਾਜਾਇਜ਼ ਰੇਤ ਨੂੰ ਇਕ ਥਾਂ ਤੋਂ ਦੂਜੀ ਥਾਂ ਪਹੁੰਚਾਇਆ ਜਾ ਰਿਹਾ ਸੀ। ਇਸ ਦੌਰਾਨ ਰੇਤ ਟਰਾਂਸਪੋਰਟ ’ਚ ਲੱਗੇ ਮਜ਼ਦੂਰਾਂ ਲਈ ਦੁਪਹਿਰ ਦਾ ਖਾਣਾ ਬਣਾਇਆ ਜਾ ਰਿਹਾ ਸੀ। ਮਜ਼ਦੂਰ ਡੀਜ਼ਲ ਦੇ ਡੱਬਿਆਂ ਕੋਲ ਖਾਣਾ ਬਣਾ ਰਹੇ ਸਨ, ਇਸ ਲਈ ਅਚਾਨਕ ਅੱਗ ਲੱਗ ਗਈ। ਨਦੀ ਦੇ ਵਿਚੋਂ-ਵਿਚ ਅੱਗ ਦੀਆਂ ਲਪਟਾਂ ’ਚ ਕਿਸ਼ਤੀ ਸਵਾਰ 5 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ। ਰੈਸਕਿਊ ਟੀਮ ਵਲੋਂ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ ਹੈ। ਫ਼ਿਲਹਾਲ ਜ਼ਖ਼ਮੀਆਂ ਦਾ ਅਧਿਕਾਰਤ ਅੰਕੜਾ ਸਾਹਮਣੇ ਨਹੀਂ ਆਇਆ ਹੈ। ਪੁਲਸ ਦਾ ਕਹਿਣਾ ਹੈ ਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸਿਲੰਡਰ ਧਮਾਕਾ ਹੋਇਆ ਹੈ ਪਰ ਅਜਿਹਾ ਨਹੀਂ ਹੈ।

It was difficult to identify 5 laborers alive after a gas cylinder exploded on a boat in the middle of the river


Popular Posts
Just Now