ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਐਲਾਨ, ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਅੱਜ ਦੇਣਗੇ ਧਰਨਾ, ਰੂਟ ਕੀਤੇ ਡਾਇਵਰਟ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ,ਜਲੰਧਰ: ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਭਲਕੇ ਯਾਨੀ ਸੋਮਵਾਰ ਨੂੰ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਕਿਸਾਨ ਫਗਵਾੜਾ ਸ਼ੂਗਰ ਮਿੱਲ ਚੌਕ ਵਿੱਚ ਧਰਨਾ ਦੇ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਰਨਾ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗਾ ਜੋ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ।

ਇਸ ਲਈ ਦਿੱਲੀ ਤੋਂ ਆਉਣ ਵਾਲੀ ਸਾਰੀ ਟਰੈਫਿਕ ਨੂੰ ਫਿਲੌਰ ਤੋਂ ਮੋੜ ਦਿੱਤਾ ਜਾਵੇਗਾ। ਜੇਕਰ ਤੁਸੀਂ ਸੋਮਵਾਰ ਨੂੰ ਫਗਵਾੜਾ ਤੋਂ ਲੁਧਿਆਣਾ, ਖੰਨਾ, ਸਰਹਿੰਦ, ਪਟਿਆਲਾ, ਰਾਜਪੁਰਾ, ਅੰਬਾਲਾ ਅਤੇ ਦਿੱਲੀ ਅਤੇ ਹੁਸ਼ਿਆਰਪੁਰ ਵਾਇਆ ਫਗਵਾੜਾ ਅਤੇ ਫਗਵਾੜਾ ਤੋਂ ਹੁਸ਼ਿਆਰਪੁਰ ਜਾਣਾ ਚਾਹੁੰਦੇ ਹੋ ਤਾਂ ਸਵੇਰੇ 9 ਵਜੇ ਤੋਂ ਪਹਿਲਾਂ ਫਗਵਾੜਾ ਸ਼ੂਗਰ ਮਿੱਲ ਚੌਕ ਨੂੰ ਪਾਰ ਕਰੋ। ਕਿਸਾਨ ਸਵੇਰੇ 9 ਵਜੇ ਤੋਂ ਖੰਡ ਮਿੱਲ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨ ਜਾ ਰਹੇ ਹਨ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Farmers have announced their demands on the Jalandhar Ludhiana National Highway today and will take a dharna routed diversion