ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਬਿਆਸ ਦਰਿਆ ਕਿਨਾਰੇ ਮਿਲੀ 88 ਹਜ਼ਾਰ ਲੀਟਰ ਲਾਹਣ, ਪੁਲਿਸ ਦੀਆਂ ਗੱਡੀਆਂ ਦੇਖ ਸ਼ਰਾਬ ਤਸਕਰ ਹੋਏ ਫਰਾਰ

ਬਿਆਸ ਦਰਿਆ ਕਿਨਾਰੇ ਮਿਲੀ 88 ਹਜ਼ਾਰ ਲੀਟਰ ਲਾਹਣ, ਪੁਲਿਸ ਦੀਆਂ ਗੱਡੀਆਂ ਦ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਗੁਜਰਾਤ 'ਚ ਦੇਸੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ 'ਚ ਵੀ ਸਰਕਾਰ ਵੱਲੋਂ ਦੇਸੀ ਸ਼ਰਾਬ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਆਬਕਾਰੀ ਵਿਭਾਗ ਬਟਾਲਾ ਅਤੇ ਗੁਰਦਾਸਪੁਰ ਦੇ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਨਾਲ ਕੇ ਵੱਖ-ਵੱਖ ਸ਼ੱਕੀ ਥਾਵਾਂ 'ਤੇ ਰੇਡ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਅੱਜ ਬਿਆਸ ਦਰਿਆ ਦੇ ਕੰਡੇ 'ਤੇ ਰੇਡ ਕਰਕੇ ਉੱਠਣ 88 ਹਜ਼ਾਰ ਲੀਟਰ ਦੇਸੀ ਲਾਹਣ ਬਰਾਮਦ ਕੀਤੀ ਗਈ ਹੈ। ਇਹ ਦੇਸੀ ਸ਼ਰਾਬ ਅਤੇ ਲਾਹਣ ਦੀ ਖੇਪ ਦਰਿਆ ਦੇ ਕਿਨਾਰੇ ਸ਼ਾਮਲਾਟ ਥਾਵਾਂ 'ਤੇ ਬਰਾਮਦ ਕੀਤੀ ਗਈ ਹੈ ਇਸ ਦੇ ਨਾਲ ਹੀ ਉਥੇ ਮੌਕੇ ਤੋਂ ਸ਼ਰਾਬ ਦੀਆ ਭੱਠੀਆਂ ਅਤੇ ਕਰੀਬ 88 ਹਜਾਰ ਲੀਟਰ ਲਾਹਣ ਬਰਾਮਦ ਕੀਤੀ ਗਈ |
ਉਥੇ ਹੀ ਆਬਕਾਰੀ ਪੁਲਿਸ ਅਧਕਾਰੀ ਜਸਪਿੰਦਰ ਸਿੰਘ ਅਤੇ ਦੀਪਕ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਉੱਚ ਅਧਿਕਾਰੀਆਂ ਦੇ ਆਦੇਸ਼ਾਂ 'ਤੇ ਰੇਡ ਕਰਕੇ 88 ਹਜ਼ਾਰ ਲੀਟਰ ਲਾਹਣ ਅਤੇ ਕਰੀਬ 200 ਲੀਟਰ ਦੇਸੀ ਸ਼ਰਾਬ ਨਸ਼ਟ ਕਰ ਦਿੱਤੀ ਗਈ ਹੈ
ਉਨ੍ਹਾਂ ਦੱਸਿਆ ਕਿ ਇਸ ਧੰਦੇ ਨਾਲ ਜੁੜੇ ਤਸਕਰ ਰੇਡ ਦੇ ਚਲਦੇ ਦਰਿਆ ਤੋਂ ਪਾਰ ਹੁਸ਼ਿਆਰਪੁਰ ਵੱਲ ਫਰਾਰ ਹੋ ਗਏ ਹਨ ਪਰ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਜਲਦ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ | ਨਾਲ ਹੀ ਪੁਲਿਸ ਨੇ ਇਲਾਕੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਅਜਿਹੀ ਸ਼ਰਾਬ ਸਿਹਤ ਲਈ ਬੇਹੱਦ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੀ ਜਾਣਕਾਰੀ 'ਚ ਕੋਈ ਅਜਿਹੀ ਸ਼ਰਾਬ ਤਿਆਰ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ।

88 000 liters of liquor found on the banks of the Beas river the liquor smugglers fled after seeing the police vehicles


Popular Posts
Just Now