ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅਣਖ ਖਾਤਰ ਧੀ ਦਾ ਕਤਲ, ਦਾਦੇ ਦਾ ਕਾਲਜਾ ਫਟਿਆ ਤਾਂ ਦੱਸਿਆ ਸੱਚ

ਅਣਖ ਖਾਤਰ ਧੀ ਦਾ ਕਤਲ, ਦਾਦੇ ਦਾ ਕਾਲਜਾ ਫਟਿਆ ਤਾਂ ਦੱਸਿਆ ਸੱਚ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਬਠਿੰਡਾ : ਤਲਵੰਡੀ ਸਾਬੋ ਤੋਂ ਇਕ ਦਿਲ ਕੰਬਾਉਣ ਵਾਲਾ ਮਾਮਲਾ ਸਾਹਮਣੇ ਆਈ ਹੈ ਜਿਥੇ ਇਕ ਪਰਿਵਾਰ ਦੇ ਕੁਝ ਮੈਬਰਾਂ ਵਲੋਂ ਆਪਣੀ ਧੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।
ਕਤਲ ਕੀਤੀ ਕੁੜੀ ਦੇ ਦਾਦੇ ਨੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਆਧਾਰ 'ਤੇ ਪੁਲਿਸ ਨੇ ਮਿ੍ਤਕਾ ਦੇ ਦੋ ਸਕੇ ਭਰਾਵਾਂ ਤੇ ਮਾਂ ਪਿਓ ਖ਼ਿਲਾਫ਼ ਕਤਲ ਕਰਨ ਦੀਆਂ ਧਾਰਾਵਾਂ ਹੇਠ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਇਕ ਭਰਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸਥਾਨਕ ਪਿੰਡ ਦੀ ਵਸਨੀਕ 25 ਸਾਲਾ ਕੁੜੀ ਕਿਸੇ ਨੌਜਵਾਨ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਤੇ ਪਰਿਵਾਰ ਇਸ ਗੱਲ ਤੋਂ ਖਫਾ ਸੀ। ਦਾਦੇ ਮੁਤਾਬਕ ਕੁੜੀ ਦੇ ਕਤਲ ਮਗਰੋਂ ਪਰਿਵਾਰ ਨੇ ਚੁੱਪ ਚੁਪੀਤੇ ਸਸਕਾਰ ਕਰ ਦਿੱਤਾ ਹੈ। ਥਾਣਾ ਮੁਖੀ ਐੱਸਆਈ ਦਲਜੀਤ ਸਿੰਘ ਮੁਤਾਬਕ ਗੁਰਚਰਨ ਸਿੰਘ ਵਾਸੀ ਨੰਗਲਾ ਨੇ ਬਿਆਨ ਦਰਜ ਕਰਵਾਏ ਹਨ ਕਿ 2 ਅਗਸਤ ਨੂੰ ਉਸ ਦੇ ਪੋਤੇ ਰਾਮ ਸਿੰਘ ਆਪਣੇ ਭਰਾ ਲਛਮਣ ਸਿੰਘ, ਪਿਓ ਮੇਜਰ ਸਿੰਘ ਤੇ ਮਾਂ ਸਰਬਜੀਤ ਕੌਰ ਨਾਲ ਮਿਲ ਕੇ ਉਸ ਦੀ ਪੋਤੀ ਦਾ ਮੂੰਹ ਸਿਰਹਾਣੇ ਨਾਲ ਦੱਬ ਕੇ ਕਤਲ ਕੀਤਾ ਹੈ। ਪੁਲਿਸ ਅਧਿਕਾਰੀ ਮੁਤਾਬਕ ਕੇਸ ਵਿਚ ਨਾਮਜ਼ਦ ਲਛਮਣ ਸਿੰਘ, ਮੇਜਰ ਸਿੰਘ ਤੇ ਸਰਬਜੀਤ ਕੌਰ ਦੀ ਭਾਲ ਜਾਰੀ ਹੈ।

Daughters murder for the sake of honor grandfathers collar burst told the truth


Popular Posts
Just Now