ਸਰਹੱਦ ਤੋਂ BSF ਦੇ ਜਵਾਨਾਂ ਨੇ ਦੋ ਪਾਕਿਸਤਾਨੀ ਨਾਗਰਿਕ ਕੀਤੇ ਕਾਬੂ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਗੁਰਦਾਸਪੁਰ : ਅੱਜ ਸਵੇਰੇ 11 ਵਜੇ ਦੇ ਕਰੀਬ ਭਾਰਤ ਪਾਕਿਸਤਾਨ ਸਰਹੱਦ ਤੇ ਡੇਰਾ ਬਾਬਾ ਨਾਨਕ ਪੋਸਟ ਨੇੜੇ ਬੀਐਸਐਫ ਦੀ 10 ਬਟਾਲੀਅਨ ਨੇ 2 ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤੀ ਸੀਮਾ ਵਿੱਚ ਦਾਖ਼ਲ ਹੋਣ ਤੇ ਗ੍ਰਿਫਤਾਰ ਕੀਤਾ ਹੈ ।ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੀਮਾ ਸੁਰੱਖਿਆ ਬਲ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਦੋਵਾਂ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋ ਬਰੀਕੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਿਸ਼ਨ ਮਸੀਹ ਪੁੱਤਰ ਸਾਲਿਮ ਮਸੀਹ ਵਾਸੀ ਪਿੰਡ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਪਾਕਿਸਤਾਨ ਅਤੇ ਰਬੀਜ਼ ਮਸੀਹ ਪੁੱਤਰ ਸਾਜਿਦ ਮਸੀਹ ਵਾਸੀ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਪਕਿਸਤਾਨ ਵਜੋਂ ਹੋਈ ਹੈ। ਬੀਐਸਐਫ ਦੇ ਜਵਾਨਾਂ ਵੱਲੋਂ ਇਨ੍ਹਾਂ ਵਿਅਕਤੀਆਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਇਨ੍ਹਾਂ ਦੀ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਪਾਕਿਸਤਾਨੀ ਕਰੰਸੀ ਦੇ 500 ਰੁਪਏ, ਦੋ ਸ਼ਨਾਖਤੀ ਕਾਰਡ, ਤੰਬਾਕੂ ਦਾ ਇੱਕ ਪੈਕੇਟ ਅਤੇ ਦੋ ਮੋਬਾਇਲ ਫੋਨ ਵੀ ਮਿਲੇ ਹਨ।
BSF jawans arrested two Pakistani nationals from the border