ਫਰੀਦਕੋਟ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ 2 ਦਿਨ ਦਾ ਰਿਮਾਂਡ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ: ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੇਂਸ ਬਿਸ਼ਨੋਈ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ।
ਮੋਗਾ ਅਦਾਲਤ ਤੋਂ ਟਰਾਂਜਿਟ ਰਿਮਾਂਡ ਮਿਲਣ ਤੋਂ ਬਾਅਦ ਅੱਜ ਫਰੀਦਕੋਟ ਪੁਲਿਸ ਵੱਲੋਂ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵੱਲੋਂ ਲਾਰੇਂਸ ਬਿਸ਼ਨੋਈ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕੇ 2021 'ਚ ਲਾਰੇਂਸ ਬਿਸ਼ਨੋਈ ਦੇ ਨਾਮ 'ਤੇ ਗੋਲਡੀ ਬਰਾੜ ਵੱਲੋਂ ਕੋਟਕਪੂਰਾ ਦੇ ਇੱਕ ਕਪੜਾ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਜਿਸ ਨੂੰ ਲੈ ਕੇ ਇਸ ਤੋਂ ਬਾਅਦ ਦਰਜ ਕੀਤੇ ਮਾਮਲੇ 'ਚ ਲਾਰੇਂਸ ਬਿਸ਼ਨੋਈ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸ ਸਬੰਧ ਵਿਚ ਹੁਣ ਫਰੀਦਕੋਟ ਦੀ ਪੁਲਿਸ ਲਾਰੇਂਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਤੋਂ ਇਲਾਵਾ ਇੱਕ ਹੋਰ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਨਾਜ਼ਮਦ ਕੀਤਾ ਗਿਆ ਹੈ। ਫਰਵਰੀ 2021 'ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਪਹਿਲਵਾਨ ਦੇ ਕ਼ਤਲ ਮਾਮਲੇ 'ਚ ਵੀ ਫਰੀਦਕੋਟ ਪੁਲਿਸ ਨੇ ਲਾਰੈਂਸ ਦਾ ਰਿਮਾਂਡ ਲਿਆ ਹੈ। ਹਾਈ ਕੋਰਟ ਵੱਲੋਂ ਇਸ ਮਾਮਲੇ 'ਚ ਇੱਕ ਪਟੀਸ਼ਨ ਦਾਇਰ ਕਰ ਲਾਰੇਂਸ ਵੱਲੋਂ ਸਟੇਅ ਲੈਣ ਦੇ ਚਲੱਦੇ ਫਿਲਹਾਲ ਇਸ ਮਾਮਲੇ 'ਚ ਪੁਲਿਸ ਵੱਲੋਂ ਹਲੇ ਪੁੱਛਗਿੱਛ ਨਹੀਂ ਕੀਤੀ ਜਵੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾ ਮੋਗਾ ਪੁਲਿਸ ਨੇ ਡਿਪਟੀ ਅਸ਼ੋਕ ਧਮੀਜਾ ਦੇ ਭਰਾ 'ਤੇ ਕਾਤਲਾਨਾ ਹਮਲੇ ਕਰਨ ਦੇ ਕੇਸ ਵਿਚ ਰਿਮਾਂਡ 'ਤੇ ਲਿਆ ਸੀ। 1 ਅਗਸਤ ਨੂੰ ਮੋਗਾ ਪੁਲਿਸ ਨੂੰ ਲਾਰੈਂਸ ਦਾ 10 ਦਿਨ ਦਾ ਰਿਮਾਂਡ ਮਿਲਿਆ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਹੀ ਫਰੀਦਕੋਟ ਸੀ ਪੁਲਿਸ ਨੇ ਉਸ 'ਤੇ ਸ਼ਿਕੰਜਾ ਕੱਸ ਲਿਆ। ਦੱਸ ਦੇਈਏ ਕਿ ਪੂਰੇ ਪੰਜਾਬ ਵਿਚ ਲਾਰੈਂਸ 'ਤੇ 17 ਦੇ ਕਰੀਬ ਮਾਮਲੇ ਦਰਜ ਹਨ।
Faridkot police got Lawrence Bishnois 2 day remand