ਦਲੇਰ ਮਹਿੰਦੀ ਦੀ ਵਿਗੜੀ ਤਬੀਅਤ, ਇਲਾਜ ਲਈ ਲਿਆਂਦਾ ਹਸਪਤਾਲ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅਚਾਨਕ ਤਬੀਅਤ ਵਿਗੜਨ ਕਰਕੇ ਉਨ੍ਹਾਂ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਹਿੰਦੀ ਦੇ ਲੀਵਰ ਵਿਚ ਪ੍ਰਾਬਲਮ ਦੱਸੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਦਲੇਰ ਮਹਿੰਦੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਕਬੂਤਰਬਾਜ਼ੀ ਦੇ ਮਾਮਲੇ ਵਿਚ 2 ਮਾਮਲੇ ਦੀ ਸਜ਼ਾ ਕੱਟ ਰਹੇ ਹਨ।
ਦਲੇਰ ਮਹਿੰਦੀ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸਜ਼ਾ ਖਿਲਾਫ ਅਪੀਲ ਅਤੇ ਜ਼ਮਾਨਤ ਦੀ ਅਰਜ਼ੀ ਲਾਈ ਹੋਈ ਹੈ ਅਤੇ ਉਸ ‘ਤੇ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ।
Darer Mehndi was brought to the hospital for treatment