ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਸਿੰਘ ਮਾਨ ਨੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨੂੰ ਕੀਤਾ ਸੰਬੋਧਨ

ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਸਿੰਘ ਮਾਨ ਨੇ ਲੁਧਿਆਣਾ ‘ਚ ਲਹਿਰਾਇਆ ਤਿ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਪੂਰੇ ਦੇਸ਼ ਵਿੱਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਵੱਖ-ਵੱਖ ਸੂਬਾ ਸਰਕਾਰ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ । ਇਸ ਤਹਿਤ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਹਾਜ਼ਰ ਸਨ। ਪੁਲਿਸ ਵੱਲੋਂ ਗੁਰੂ ਨਾਨਕ ਸਟੇਡੀਅਮ ਜਿੱਥੇ ਕਿ ਪ੍ਰੋਗਰਾਮ ਹੋ ਰਿਹਾ ਹੈ, ਉੱਥੇ ਆਲੇ ਦੁਆਲੇ ਦੇ ਇਲਾਕੇ ਵਿੱਚ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਵੀ ਲਈ।
ਇਸ ਮੌਕੇ ਉਨ੍ਹਾਂ ਨੇ ਪੰਜਾਬੀਆਂ ਨੂੰ ਸੰਬੋਧਿਤ ਵੀ ਕੀਤਾ । ਪੰਜਾਬੀਆਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ ਅਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਸਿਰਜਿਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਧੀਆਂ ਬਾਰੇ ਬੋਲਦਿਆਂ ਕਿਹਾ ਕਿ ਹਰ ਧੀ ਨੂੰ ਤਰੱਕੀ ਕਰਨ ਦਾ ਪੂਰਾ ਹੱਕ ਹੈ ਅਤੇ ਸਾਨੂੰ ਧੀਆਂ ਨੂੰ ਪੂਰਾ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਹਰ ਵਾਰ ਇਹੀ ਖ਼ਬਰ ਆਉਂਦੀ ਹੈ ਕਿ ਕੁੜੀਆਂ ਨੇ ਮਾਰੀ ਬਾਜ਼ੀ ਅਤੇ ਕੁੜੀਆਂ ਪਹਿਲੇ ਨੰਬਰ ‘ਤੇ ਆਈਆਂ ਹਨ ।

On the occasion of Independence Day CM Bhagwant Singh Mann addressed the unfurled tricolor Punjabis in Ludhiana


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now