ਪੰਜਾਬ ਸਰਕਾਰ ਦਾ ਮਾਈਨਿੰਗ ਖਿਲਾਫ ਵੱਡਾ ਐਕਸ਼ਨ, ਕਾਂਗਰਸੀ ਕੌਂਸਲਰ ਅਮਿਤ ਸ਼ਰਮਾ ਮਿੱਤੂ ਗ੍ਰਿਫ਼ਤਾਰ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਕਾਂਗਰਸੀ ਕੌਂਸਲਰ ਅਮਿਤ ਸ਼ਰਮਾ ਮਿੱਤੂ ਗ੍ਰਿਫ਼ਤਾਰ ਕੀਤਾ ਹੈ। ਕੌਂਸਲਰ ਪਠਾਨਕੋਟ ਦੇ ਸੁਜਾਨਪੁਰ ਤੋਂ ਵਿਧਾਇਕ ਨਰੇਸ਼ ਪੁਰੀ ਦਾ ਕਰੀਬੀ ਹੈ। ਅਮਿਤ ਸ਼ਰਮਾ ਮਿੱਤੂ ‘ਤੇ ਪਹਿਲਾਂ ਵੀ ਕਈ ਨਾਜਾਇਜ਼ ਮਾਈਨਿੰਗ ਦੇ ਕੇਸ ਹਨ। ਪੁਲਿਸ ਲੰਮੇ ਸਮੇਂ ਤੋਂ ਮਿੱਤੂ ਦੀ ਭਾਲ ਕਰ ਰਹੀ ਸੀ।
ਦੱਸ ਦਈਏ ਕਿ ਕਰੀਬ 4 ਮਹੀਨੇ ਪਹਿਲਾਂ ਮੁਲਜ਼ਮ ਅਮਿਤ ਕੁਮਾਰ ਖਿਲਾਫ ਸੁਜਾਨਪੁਰ 'ਚ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਹੋਇਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਵਿਧਾਇਕ ਨਰੇਸ਼ ਪੁਰੀ ਨੇ ਪਾਰਟੀ ਸਮਰਥਕਾਂ ਨਾਲ ਥਾਣਾ ਸੁਜਾਨਪੁਰ ਦੇ ਬਾਹਰ ਧਰਨਾ ਵੀ ਦਿੱਤਾ ਸੀ।
Punjab governments big action against mining Congress councilor Amit Sharma Mittu arrested