ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਵਜੋਤ ਸਿੱਧੂ ਨੂੰ ਵੱਡੀ ਰਾਹਤ, ਪੁਲਿਸ ਮੁਲਾਜ਼ਮਾਂ ਬਾਰੇ ਦਿੱਤੇ ਬਿਆਨ ਲਈ ਮਾਣਹਾਨੀ ਕੇਸ ਹੋਇਆ ਖਾਰਜ

ਨਵਜੋਤ ਸਿੱਧੂ ਨੂੰ ਵੱਡੀ ਰਾਹਤ, ਪੁਲਿਸ ਮੁਲਾਜ਼ਮਾਂ ਬਾਰੇ ਦਿੱਤੇ ਬਿਆਨ ਲ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਪੰਜਾਬ ਕਾਂਗਰਸ ਆਗੂ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਚੰਡੀਗੜ੍ਹ ਅਦਾਲਤ ਵੱਲੋਂ ਉਨਾਂ ਵਿਰੁੱਧ ਦਾਇਰ ਮਾਣਹਾਨੀ ਦਾ ਕੇਸ ਖਾਰਜ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਚੋਣਾਂ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਵੱਲੋਂ ਇਹ ਕੇਸ ਦਰਜ ਕੀਤਾ ਗਿਆ ਸੀ ।
ਦਸ ਦਈਏ ਕਿ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਲਈ ਪੇਂਟ ਗਿੱਲੇ ਹੋਣ ਦੇ ਬਿਆਨ ਖ਼ਿਲਾਫ਼ ਇਹ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਡੀਐਸਪੀ ਨੇ ਵੀਡੀਓ ਜਾਰੀ ਕਰਕੇ ਸਿੱਧੂ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੱਤਾ ਸੀ। ਚੰਦੇਲ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਉਨ੍ਹਾਂ ਦੇ ਨਾਲ ਨਹੀਂ ਤਾਂ ਰਿਕਸ਼ਾ ਵਾਲਾ ਵੀ ਸਿੱਧੂ ਦੀ ਗੱਲ ਨਹੀਂ ਸੁਣੇਗਾ।
ਡੀਐਸਪੀ ਨੇ ਦੱਸਿਆ ਸੀ ਕਿ 27 ਦਸੰਬਰ, 2021 ਨੂੰ ਉਨਾਂ ਵੱਲੋਂ ਸਿੱਧੂ ਨੂੰ ਆਪਣੀ ਟਿੱਪਣੀ ਲਈ ਜਨਤਕ ਮੁਆਫੀ ਮੰਗਣ ਲਈ ਕਾਨੂੰਨੀ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਸਿੱਧੂ ਨੇ ਆਪਣੀਆਂ ਟਿੱਪਣੀਆਂ ਲਈ ਬਿਨਾਂ ਸ਼ਰਤ ਮੁਆਫੀ ਨਹੀਂ ਮੰਗੀ।
ਚੰਦੇਲ ਨੇ ਕਿਹਾ ਕਿ ਪੁਲਿਸ ਬਲ 'ਤੇ ਕਥਿਤ ਟਿੱਪਣੀਆਂ ਨਾ ਸਿਰਫ਼ ਮੀਟਿੰਗ ਵਿਚ ਮੌਜੂਦ ਲੋਕਾਂ ਨੇ ਸੁਣੀਆਂ, ਸਗੋਂ ਮੀਡੀਆ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵੀ ਜੰਗਲ ਦੀ ਅੱਗ ਵਾਂਗ ਫੈਲ ਗਈਆਂ। ਡੀਐਸਪੀ ਨੇ ਦਾਅਵਾ ਕੀਤਾ ਕਿ "ਅਪਮਾਨਜਨਕ ਸ਼ਬਦਾਂ" ਨੇ ਪੁਲਿਸ ਫੋਰਸ ਦੇ ਮਨੋਬਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

A big relief to Navjot Sidhu the defamation case was dismissed for his statement about the policemen


Popular Posts
Just Now