ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਕਾਬੁਲ ਦੀ ਮਸਜਿਦ 'ਚ ਨਮਾਜ਼ ਦੌਰਾਨ ਹੋਇਆ ਧਮਾਕਾ, 20 ਦੀ ਮੌਤ, 60 ਜ਼ਖਮੀ

ਕਾਬੁਲ ਦੀ ਮਸਜਿਦ 'ਚ ਨਮਾਜ਼ ਦੌਰਾਨ ਹੋਇਆ ਧਮਾਕਾ, 20 ਦੀ ਮੌਤ, 60 ਜ਼ਖਮ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਨਮਾਜ਼ ਦੌਰਾਨ ਹੋਏ ਧਮਾਕੇ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ। ਇਸ ਧਮਾਕੇ 'ਚ ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਘਟਨਾ ਦੀ ਸ਼ੁਰੂਆਤ 'ਚ ਤਾਲਿਬਾਨ ਨੇ ਮਰਨ ਵਾਲਿਆਂ ਦੀ ਗਿਣਤੀ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਪਰ ਬਾਅਦ 'ਚ ਦੱਸਿਆ ਗਿਆ ਕਿ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਖਮੀਆਂ ਨੂੰ ਕਾਬੁਲ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਸ਼ੱਕ ਹੈ ਕਿ ਇਸ ਧਮਾਕੇ ਪਿੱਛੇ ਇਸਲਾਮਿਕ ਸਟੇਟ ਦਾ ਹੱਥ ਹੋ ਸਕਦਾ ਹੈ। ਕਾਬੁਲ ਵਿੱਚ ਹੋਏ ਕਈ ਧਮਾਕਿਆਂ ਵਿੱਚ ਇਸਲਾਮਿਕ ਸਟੇਟ ਦੀ ਭੂਮਿਕਾ ਸਾਹਮਣੇ ਆ ਚੁੱਕੀ ਹੈ।
ਤਾਲਿਬਾਨ ਪੁਲਿਸ ਨੇ ਮਰਨ ਵਾਲਿਆਂ ਦੀ ਗਿਣਤੀ ਬਾਰੇ ਕੁਝ ਨਹੀਂ ਕਿਹਾ। ਉਸ ਨੇ ਜ਼ਖਮੀਆਂ ਦੀ ਗਿਣਤੀ ਨਹੀਂ ਦੱਸੀ। ਤਾਲਿਬਾਨ ਦੇ ਇਕ ਖੁਫੀਆ ਅਧਿਕਾਰੀ ਨੇ ਦੱਸਿਆ ਕਿ ਘੱਟੋ-ਘੱਟ 60 ਲੋਕ ਜ਼ਖਮੀ ਹੋਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਸ ਦੇ ਨਾਲ ਹੀ ਇਕ ਅਣਪਛਾਤੇ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 20 ਹੈ। ਮੌਕੇ 'ਤੇ ਮੌਜੂਦ ਗਵਾਹਾਂ ਦਾ ਕਹਿਣਾ ਹੈ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਦੱਸੀ ਗਈ ਗਿਣਤੀ ਤੋਂ ਕਈ ਗੁਣਾ ਵੱਧ ਹੋ ਸਕਦੀ ਹੈ। ਨਮਾਜ਼ ਦੌਰਾਨ ਮਸਜਿਦ 'ਚ ਕਾਫੀ ਲੋਕ ਮੌਜੂਦ ਸਨ।

20 dead 60 injured in explosion in Kabul mosque during prayers


Popular Posts
Just Now