ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਔਰਤ ਤੋਂ ਤਿੰਨ ਮਹੀਨੇ ਦਾ ਬੱਚੇ ਖੋਹ ਕੇ ਫਰਾਰ ਹੋਏ ਬਾਈਕ ਸਵਾਰ ਨੌਜਵਾਨ

ਔਰਤ ਤੋਂ ਤਿੰਨ ਮਹੀਨੇ ਦਾ ਬੱਚੇ ਖੋਹ ਕੇ ਫਰਾਰ ਹੋਏ ਬਾਈਕ ਸਵਾਰ ਨੌਜਵਾਨ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਲੁਧਿਆਣਾ : ਦੁੱਗਰੀ ਧਾਂਦਰਾ ਰੋਡ ਦੇ ਕੋਲ ਬਣੇ ਨਵੇਂ ਬਾਈਪਾਸ ਦੇ ਨੇੜਿਓਂ ਪੰਜ ਬਦਮਾਸ਼ਾਂ ਨੇ ਦਿਨ-ਦਿਹਾੜੇ ਤਿੰਨ ਮਹੀਨਿਆਂ ਦੇ ਨਿਹਾਲ ਨਾਮ ਦੇ ਬੱਚੇ ਨੂੰ ਅਗਵਾ ਕਰ ਲਿਆ। ਵੀਰਵਾਰ ਸਵੇਰੇ ਸਾਢੇ ਗਿਆਰਾਂ ਵਜੇ ਦੇ ਕਰੀਬ ਹੋਈ ਇਸ ਕਿਡਨੈਪਿੰਗ ਦੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਜੁਆਇੰਟ ਕਮਿਸ਼ਨਰ ਨਰਿੰਦਰ ਭਾਰਗਵ, ਥਾਣਾ ਦੁੱਗਰੀ ਅਤੇ ਕਰਾਈਮ ਬ੍ਰਾਂਚ ਦੀਆਂ ਟੀਮਾਂ ਨੇ ਤਫਤੀਸ਼ ਸ਼ੁਰੂ ਕੀਤੀ।
ਇਕ ਮਹੀਨਾ ਪਹਿਲਾਂ ਕੰਮਕਾਜ ਸਬੰਧੀ ਉੱਤਰ ਪ੍ਰਦੇਸ਼ ਦੇ ਹਰਦੋਈ ਇਲਾਕੇ ਤੋਂ ਆਏ ਰਾਜਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਫੋਲਡਿੰਗ ਮੰਜੇ ਬੁਣਨ ਦਾ ਕੰਮ ਕਰਦਾ ਹੈ। ਵੀਰਵਾਰ ਸਵੇਰੇ ਨੌਂ ਵਜੇ ਦੇ ਕਰੀਬ ਉਹ ਕੰਮ 'ਤੇ ਚਲਾ ਗਿਆ। ਸਾਢੇ ਗਿਆਰਾਂ ਵਜੇ ਉਸ ਦੀ ਪਤਨੀ ਨੇਹਾ ਦਾ ਫੋਨ ਆਇਆ ਕਿ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੁੱਤਰ ਨੂੰ ਪੰਜ ਵਿਅਕਤੀਆਂ ਨੇ ਅਗਵਾ ਕਰ ਲਿਆ ਹੈ।
ਸੂਚਨਾ ਮਿਲਦੇ ਹੀ ਥਾਣਾ ਦੁੱਗਰੀ ਦੇ ਐੱਸਐੱਚਓ ਸੁਖਦੇਵ ਰਾਜ, ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਤੇ ਜੁਆਇੰਟ ਕਮਿਸ਼ਨਰ ਨਰਿੰਦਰ ਭਾਰਗਵ ਮੌਕੇ 'ਤੇ ਪਹੁੰਚੇ। ਜੁਆਇੰਟ ਕਮਿਸ਼ਨਰ ਨਰਿੰਦਰ ਭਾਰਗਵ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਦੀ ਕਈ ਸਾਈਡਾਂ ਤੋਂ ਜਾਂਚ ਕਰ ਰਹੀ ਹੈ। ਉਧਰੋਂ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਕਿਡਨੈਪਿੰਗ ਪਰਿਵਾਰਕ ਰੰਜਿਸ਼ ਦਾ ਹੀ ਨਤੀਜਾ ਹੈ।
ਜਾਣਕਾਰੀ ਦਿੰਦਿਆਂ ਰਾਜਨ ਨੇ ਦੱਸਿਆ ਕਿ ਉਹ ਇੱਕ ਮਹੀਨੇ ਪਹਿਲਾਂ ਹੀ ਹਰਦੋਈ ਤੋਂ ਲੁਧਿਆਣਾ ਆਇਆ ਹੈ। ਉਸ ਨੇ ਇਹ ਵੀ ਆਖਿਆ ਕਿ ਉਸ ਦੀ ਕਿਸੇ ਵੀ ਵਿਅਕਤੀ ਨਾਲ ਦੁਸ਼ਮਣੀ ਨਹੀਂ ਹੈ। ਲੁਧਿਆਣਾ ਪੁਲਿਸ ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਪੜਤਾਲ ਕਰ ਰਹੀ ਹੈ। ਪੁਲਿਸ ਫੁਟੇਜ ਦੇ ਜ਼ਰੀਏ ਪਤਾ ਲਗਾ ਰਹੀ ਹੈ ਕਿ ਅਗਵਾ ਕਰਨ ਵਾਲੇ ਵਿਅਕਤੀਆਂ 'ਚੋਂ ਰਾਜਨ ਤੇ ਉਸ ਦੀ ਪਤਨੀ ਨੇਹਾ ਦਾ ਕੋਈ ਵਾਕਫ਼ ਵਿਅਕਤੀ ਹੈ ਜਾਂ ਨਹੀਂ।

A young man on a bike escaped after snatching a three month old child from a woman


Popular Posts
Just Now