ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਆਪ ਲੀਡਰ ਨੇ ਸਕੂਲ ਦੇ ਸਾਬਕਾ ਡਾਇਰੈਕਟਰ ਨਾਲ ਕੀਤੀ ਕੁੱਟਮਾਰ, VIDEO ਹੋਈ ਵਾਇਰਲ

ਆਪ ਲੀਡਰ ਨੇ ਸਕੂਲ ਦੇ ਸਾਬਕਾ ਡਾਇਰੈਕਟਰ ਨਾਲ ਕੀਤੀ ਕੁੱਟਮਾਰ, VIDEO ਹੋ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਲੁਧਿਆਣਾ: ਲੁਧਿਆਣਾ ਦੇ ਪਿੰਡ ਸਿਹੋੜਾ ਵਿਖੇ ਸਥਿਤ ਸ਼ਹੀਦਗੜ੍ਹ ਪਬਲਿਕ ਸਕੂਲ ਦੇ ਸਾਬਕਾ ਡਾਇਰੈਕਟਰ ਅਜੀਤ ਸਿੰਘ ਨਾਲ ਸਾਬਕਾ ਸਰਪੰਚ ਅਤੇ ‘ਆਪ’ ਆਗੂ ਵੱਲੋਂ ਕੁੱਟਮਾਰ ਕਰਨ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ‘ਆਪ’ ਨੇਤਾ ਸਾਬਕਾ ਡਾਇਰੈਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਗੱਲ ਨੂੰ ਲੈ ਕੇ ਗੁੱਸੇ ‘ਚ ਆਏ ਸਾਬਕਾ ਸਰਪੰਚ ਅਤੇ ‘ਆਪ’ ਨੇਤਾ ਨੇ ਮਿਲ ਕੇ ਅਜੀਤ ਸਿੰਘ ਦੀ ਕੁੱਟਮਾਰ ਕੀਤੀ। ਲੜਾਈ ਦੌਰਾਨ ਉਹ ਬਜ਼ੁਰਗ ਅਜੀਤ ਸਿੰਘ ਦੀ ਪੱਗ ਲਾਹ ਦਿੰਦਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪਿੰਡ ਦੇ ਲੋਕ ਅਜੀਤ ਸਿੰਘ ਦੇ ਹੱਕ ਵਿੱਚ ਨਿੱਤਰ ਆਏ ਹਨ। ਲੋਕਾਂ ਦਾ ਕਹਿਣਾ ਹੈ ਕਿ ਪੁਲਸ ਆਪ ਨੇਤਾ ਖਿਲਾਫ ਕਾਰਵਾਈ ਕਰੇ।
ਇਸ ਦੇ ਨਾਲ ਹੀ ਇਸ ਮਾਮਲੇ ਵਿਚ ਪੀੜਤ ਅਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ 17 ਸਾਲਾਂ ਤੋਂ ਜਥੇਬੰਦੀ ਨਾਲ ਜੁੜਿਆ ਹੋਇਆ ਹੈ। ਜਦੋਂ ਇਹ ਆਗੂ ਦੋ ਦਿਨ ਪਹਿਲਾਂ ਸਕੂਲ ਆਇਆ ਤਾਂ ਉਸ ਦੇ ਨਾਲ ਤਿੰਨ ਹੋਰ ਵਿਅਕਤੀ ਵੀ ਅੰਦਰ ਆ ਗਏ। ਕਿਸੇ ਮਾਮੂਲੀ ਗੱਲ ਨੂੰ ਲੈ ਕੇ ‘ਆਪ’ ਆਗੂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਦੇ ਕੇਸਾਂ ਦੀ ਬੇਅਦਵੀ ਕੀਤੀ।
ਇਸ ਦੇ ਨਾਲ ਹੀ ਸਾਬਕਾ ਸਰਪੰਚ ਨੇ ਦੱਸਿਆ ਕਿ ਉਹ ਕਮੇਟੀ ਦੇ ਤਿੰਨ ਮੈਂਬਰਾਂ ਨਾਲ ਸਕੂਲ ਗਿਆ ਸੀ, ਜਿੱਥੇ ਉਸ ਨੇ ਅਜੀਤ ਸਿੰਘ ਨੂੰ ਆਉਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਗਲਤ ਤਰੀਕੇ ਨਾਲ ਜਵਾਬ ਦਿੱਤਾ ਅਤੇ ਸਾਡੇ ਨਾਲ ਦੁਰਵਿਵਹਾਰ ਕੀਤਾ। ਜਿਸ ਤੋਂ ਬਾਅਦ ਇਹ ਮਾਮਲਾ ਠਾਣੇ ਪੁੱਜ ਗਿਆ ਹੈ ਅਤੇ ਇਸ ਮਾਮਲੇ ਸਬੰਧੀ ਐਸਐਚਓ ਗੁਰਦੀਪ ਸਿੰਘ ਬਰਾੜ ਨੇ ਦੱਸਿਆ ਕਿ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

The video of AAP leader beating the former director of the school went viral


Popular Posts
Just Now