ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਿੱਧੂ ਮੂਸੇਵਾਲਾ ਦੀ ਮੌਤ ਸੀਐੱਮ ਭਗਵੰਤ ਮਾਨ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਨਤੀਜਾ - ਸੁਖਪਾਲ ਖਹਿਰਾ

Sidhu-Moosewalas-death-is-the-re


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਇਨਸਾਫ਼ ਲੈਣ ਦੀ ਮੰਗ ਦਾ ਸਮਰਥਨ ਕਰਦੇ ਹਾਂ ਕਿਉਂਕਿ ਸਿੱਧੂ ਮੂਸੇਵਾਲਾ ਦਾ ਕਤਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸ ਦੀ ਸੁਰੱਖਿਆ ਵਾਪਸ ਲੈਣ ਤੇ ਸੋਸ਼ਲ ਮੀਡੀਆ 'ਤੇ ਇਸ ਨੂੰ ਫੈਲਾਉਣ ਦੇ ਫੈਸਲੇ ਦਾ ਨਤੀਜਾ ਸੀ। ਮੈਂ ਦੁਖੀ ਹਾਂ ਕਿ ਸਰਕਾਰ ਦੁਆਰਾ ਕੀਤੀਆਂ ਗਈਆਂ ਗਲਤੀਆਂ ਲਈ ਕਿਸੇ ਦੀ ਵੀ ਜ਼ਿੰਮੇਵਾਰੀ ਤੈਅ ਨਹੀਂ।
ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਨੂੰ ਲੈ ਕੇ ਪਰਿਵਾਰ ਵੱਲੋਂ ਬੀਤੇ ਕੱਲ ਮਾਨਸਾ ਵਿਚ ਕੈਂਡਲ ਮਾਰਚ ਕੱਢਿਆ ਗਿਆ ਸੀ। ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਕੀਤੀ।ਇਹ ਕੈਂਡਲ ਮਾਰਚ ਮਾਨਸਾ ਦੀ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਇਆ ਅਤੇ ਬਾਅਦ 'ਚ ਸਿੱਧੂ ਮੂਸੇਵਾਲਾ ਦੇ ਕਤਲ ਵਾਲੀ ਥਾਂ ’ਤੇ ਖ਼ਤਮ ਹੋਇਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਤੇ ਇਨਸਾਫ਼ ਦਿਵਾਉਣ ਲਈ ਲਿਖੀਆਂ ਗਈਆਂ ਤਕਰੀਰਾਂ ਦੀਆਂ ਤਖ਼ਤੀਆਂ ਫ਼ੈਨਜ ਵਲੋਂ ਹੱਥਾਂ ’ਚ ਫੜ੍ਹੀਆਂ ਹੋਈਆਂ ਸਨ।
ਕੈਂਡਲ ਮਾਰਚ ਦੀ ਅਗਵਾਈ ਕਰਦਿਆਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਇੱਕ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਦੇ ਪੁੱਤਰ ਦੀ ਸੁਰੱਖਿਆ ਵਾਪਸ ਕਿਸ ਨੇ ਅਤੇ ਕਿਉਂ ਲਈ? ਪੰਜਾਬ ਦੀ ਫਿਲਮ ਇੰਡਸਟਰੀ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਭਾਰਤ ਲਿਆਂਦਾ ਜਾਵੇ।

Sidhu Moosewalas death is the result of withdrawal of security by CM Bhagwant Mann Sukhpal Khaira


Popular Posts
Just Now