ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਧਮਾਕਾ, ਕਈ ਵਿਦਿਆਰਥੀ ਜ਼ਖਮੀ, ਇੱਕ ਗੰਭੀਰ

Explosion-in-Guru-Nanak-Dev-Univ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਕੈਮਿਸਟਰੀ ਵਿਭਾਗ ਦੀ ਲੈਬਾਰਟਰੀ ਵਿਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ, ਜਿਸ ਵਿੱਚ ਕਈ ਵਿਦਿਆਰਥੀ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਐੱਮਐੱਸਸੀ ਫਾਈਨਲ ਦੀ ਵਿਦਿਆਰਥਣ ਮੁਸਕਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਉਸ ਦੀਆਂ ਅੱਖਾਂ ਅਤੇ ਚਿਹਰੇ ਨੂੰ ਨੁਕਸਾਨ ਪਹੁੰਚਿਆ ਹੈ। ਵਿਦਿਆਰਥਣ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ ਦਾ ਪ੍ਰੈਕਟੀਕਲ ਕਰ ਰਹੇ ਸਨ।
ਇਹ ਘਟਨਾ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਲੈਬ ਵਿੱਚ ਸਾਹਮਣੇ ਆਈ। ਦੁਪਹਿਰ ਵੇਲੇ ਲੈਬ ਵਿੱਚ ਵਿਦਿਆਰਥੀ ਕੈਮੀਕਲ ਨਾਲ ਪ੍ਰੈਕਟੀਕਲ ਕਰ ਰਹੇ ਸਨ। ਉਹ ਆਰਡੀਐਫ ਭਾਵ ਵੇਸਟ ਮਟੀਰੀਅਲ ਤੋਂ ਬਾਲਣ ਤਿਆਰ ਕਰਨ ਦਾ ਪ੍ਰੈਕਟੀਕਲ ਕਰ ਰਹੇ ਸਨ। ਇਸ ਦੌਰਾਨ ਗਲਤ ਕੈਮੀਕਲ ਰਿਐਕਸ਼ਨ ਹੋਇਆ ਅਤੇ ਜ਼ੋਰਦਾਰ ਧਮਾਕਾ ਹੋਇਆ। ਪ੍ਰੈਕਟੀਕਲ ਕਰ ਰਹੀ ਮੁਸਕਾਨ ਇਸ ਦੌਰਾਨ ਗੰਭੀਰ ਜ਼ਖਮੀ ਹੋ ਗਈ, ਜਦਕਿ ਲੈਬ ‘ਚ ਖੜ੍ਹੇ ਕਈ ਵਿਦਿਆਰਥੀਆਂ ਨੂੰ ਵੀ ਸੱਟਾਂ ਲੱਗੀਆਂ ਹਨ।
ਮੁਸਕਾਨ ਦੇ ਸਹਿਪਾਠੀਆਂ ਦਾ ਕਹਿਣਾ ਹੈ ਕਿ ਧਮਾਕੇ ਦੇ ਵੇਲੇ ਉਹ ਉਸ ਦੇ ਸਭ ਤੋਂ ਨੇੜੇ ਸੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਅਮਨਦੀਪ ਹਸਪਤਾਲ ਲਿਜਾਇਆ ਗਿਆ। ਜਿਥੇ ਉਸ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।

Explosion in Guru Nanak Dev University injured many students one seriously


Popular Posts
Just Now