ਹਾਈ ਅਲਰਟ 'ਤੇ ਹੋਣ ਦੇ ਬਾਵਜੂਦ CM ਮਾਨ ਦੀ ਜਲੰਧਰ ਆਉਣ ਤੋਂ ਪਹਿਲਾਂ ਪੋਸਟਰਾਂ 'ਤੇ ਲੱਗੇ ਖਾਲਿਸਤਾਨ ਦੇ ਨਾਅਰੇ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਯਾਨੀ ਕਿ ਭਲਕੇ ਸੂਬੇ 'ਚ ਸ਼ੁਰੂ ਹੋ ਰਹੇ 'ਖੇਡਣ ਵਤਨ ਪੰਜਾਬ ਦੀਆ' ਮੁਹਿੰਮ ਦੀ ਸ਼ੁਰੂਆਤ ਕਰਨਗੇ। ਹਾਲਾਂਕਿ ਇਸ ਦੌਰਾਨ ਖਬਰ ਆ ਰਹੀ ਹੈ ਕਿ ਇਸ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਜਲੰਧਰ ਦੇ ਬੀਐਮਸੀ ਚੌਕ 'ਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਦੀ ਤਸਵੀਰ 'ਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਸਨ। ਹਾਲਾਂਕਿ ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਪਹਿਲਾਂ ਤਾਂ ਮੀਡੀਆ ਦੇ ਸਵਾਲਾਂ ਤੋਂ ਬਚਦੀ ਨਜ਼ਰ ਆਈ ਪਰ ਫਿਰ ਦੋਸ਼ੀਆਂ ਨੂੰ ਲੱਭਣ ਦੀ ਗੱਲ ਆਖੀ। ਦੱਸ ਦੇਈਏ ਕਿ ਬੀਤੇ ਦਿਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲੰਧਰ ਦੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪ੍ਰੋਗਰਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ।
Despite being on high alert before CM Manns visit to Jalandhar Khalistan slogans appeared on the posters