ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬਾਜਵਾ ਦਾ ਹਮਲਾ, ਕਿਹਾ- ਕੈਪਟਨ ਤੇ ਪ੍ਰਨੀਤ ਕੌਰ ਨੇ ਕਾਂਗਰਸ ਨੂੰ ਲੁੱਟਿਆ

Bajwas-attack-called--Captain-an


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਪਟਿਆਲਾ ਦੇ ਸਰਕਟ ਹਾਊਸ ਵਿਖੇ ਪਹੁੰਚੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਨਾਲ ਗਠਜੋੜ ਕਰਕੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ‘ਤੇ ਵੀ ਤਿੱਖਾ ਹਮਲਾ ਬੋਲਿਆ।
ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਲੁੱਟਿਆ ਅਤੇ ਹੁਣ ਕਾਂਗਰਸ ਪੂਰੀ ਤਰ੍ਹਾਂ ਆਜ਼ਾਦ ਹੋ ਕੇ ਮਜ਼ਬੂਤ ਵਾਪਸੀ ਕਰੇਗੀ। ਉਨ੍ਹਾਂ ਕਿਹਾ ਕਿ ਕਿ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨਹੀਂ ਹੋਣਗੇ। ਪਟਿਆਲਾ ਤੋਂ ਪ੍ਰਨੀਤ ਕੌਰ ਬੀਜੇਪੀ ਦੇ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣਾ ਮਜ਼ਬੂਤ ਕੈਂਡੀਡੇਟ ਖੜ੍ਹਾ ਕਰਕੇ ਉਹਨੂੰ ਵੱਡੀ ਜਿੱਤ ਦਰਜ ਕਰਾਉਣ ਵਿੱਚ ਅਹਿਮ ਰੋਲ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੂੰ ਅਸੀਂ ਕਦੇ ਵੀ ਕਾਂਗਰਸ ‘ਚ ਨਹੀਂ ਲਵਾਂਗੇ। ਕਾਂਗਰਸੀ ਲੀਡਰ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੂੰ ਨੈਤਿਕਤਾ ਦੇ ਅਧਾਰ ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੀਐੱਸਪੀਸੀਐੱਲ ਉਪਰ 25 ਹਜਾਰ ਕਰੋੜ ਦਾ ਕਰਜਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਸੀ ਕਿ ਵਿਤੀ ਹਾਲਾਤ ਸੁਧਰਨਗੇ, ਪਰ ਕੇਂਦਰ ਸਰਕਾਰ ਤੋਂ ਬਿਜਲੀ ਖਰੀਦਣ ਲਈ ਵੀ ਸਰਕਾਰ ਨੇ ਕਰਜ਼ਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਐਡਾਂ ਕਰਕੇ ਮਸ਼ਹੂਰੀਆਂ ਕਰਨ ਦੀ ਥਾਂ ਆਪਣੇ ਵਿਭਾਗਾ ਵੱਲ ਧਿਆਨ ਦੇਵੇ। ਲਾਅ ਐਂਡ ਆਰਡਰ ਦਾ ਬੁਰਾ ਹਾਲ ਹੈ।

Bajwas attack called Captain and Praneet Kaur robbed the Congress


Popular Posts
Just Now