ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਗੈਂਗਸਟਰ ਗੋਲਡੀ ਬਰਾੜ ਦੀ ਪੰਜਾਬ ਪੁਲਿਸ ਨੂੰ ਧਮਕੀ; ਪੜ੍ਹੋ ਕੀ ਲਿਖਿਆ ਪੋਸਟ 'ਚ

ਗੈਂਗਸਟਰ ਗੋਲਡੀ ਬਰਾੜ ਦੀ ਪੰਜਾਬ ਪੁਲਿਸ ਨੂੰ ਧਮਕੀ;  ਪੜ੍ਹੋ ਕੀ ਲਿਖਿਆ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਗੋਲਡੀ ਨੇ ਕਿਹਾ ਹੈ ਕਿ ਬਠਿੰਡਾ 'ਚ ਸਾਡੇ ਭਰਾ ਸਾਰਜ ਸੰਧੂ, ਬੌਬੀ ਮਲਹੋਤਰਾ ਤੇ ਜਗਰੋਸ਼ਨ ਹੁੰਦਲ ਨੂੰ ਤੰਗ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਜੇਲ੍ਹ ਦੇ ਡਿਪਟੀ ਸੁਪਰਡੈਂਟ 'ਤੇ ਕਾਰਵਾਈ ਕਰਨ। ਜੇਕਰ ਇਹ ਬੰਦ ਨਾ ਹੋਇਆ ਤਾਂ ਫਿਰ ਸਾਨੂੰ ਮੂਸੇਵਾਲਾ ਮਰਡਰ ਵਰਗੀ ਵੱਡੀ ਵਾਰਦਾਤ ਕਰਨੀ ਪਵੇਗੀ। ਗੋਲਡੀ ਨੇ ਸੋਸ਼ਲ਼ ਮੀਡੀਆ ਜ਼ਰੀਏ ਧਮਕੀ ਦਿੱਤੀ ਹੈ।
ਗੋਲਡੀ ਨੇ ਲਿਖਿਆ ਹੈ- 'ਬਠਿੰਡਾ ਜੇਲ੍ਹ 'ਚ ਬੌਬੀ ਮਲਹੋਤਰਾ, ਸਾਰਜ ਸੰਧੂ ਤੇ ਜਗਰੋਸ਼ਨ ਹੁੰਦਲ ਨੂੰ ਡਿਪਟੀ ਇੰਦਰਜੀਤ ਕਾਹਲੋਂ ਤੰਗ ਕਰ ਰਿਹਾ ਹੈ। ਉਹ ਸਾਡੇ ਭਰਾਵਾਂ ਤੋਂ ਪੈਸੇ ਮੰਗਦਾ ਹੈ। ਉਸ ਨੇ ਬਿਨਾਂ ਵਜ੍ਹਾ ਇਨ੍ਹਾਂ ਦੀ ਕੁੱਟਮਾਰ ਕੀਤੀ ਹੈ। ਮੈਂ ਪੰਜਾਬ ਸਰਕਾਰ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕਰਦਾ ਹਾਂ ਕਿ ਸਾਡੇ ਭਰਾਵਾਂ ਦੀ ਜੇਲ੍ਹ ਬਦਲੀ ਜਾਵੇ। ਡਿਪਟੀ ਕਾਹਲੋਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਜੇਕਰ ਸਾਡੇ ਭਰਾਵਾਂ ਦਾ ਕੋਈ ਨੁਕਸਾਨ ਹੋਇਆ ਤਾਂ ਉਸ ਦੀ ਜ਼ਿੰਮੇਵਾਰੀ ਜੇਲ੍ਹ ਪੁਲਿਸ ਦੀ ਹੋਵੇਗੀ।' ਬਾਕੀ ਆਖ਼ਰੀ ਗੱਲ ਇਹ ਹੈ ਕਿ ਜਿਹੜੇ ਵੀ ਸਾਡੇ ਐਂਟੀ ਪੋਸਟਾਂ ਪਾ ਰਹੇ ਹਨ ਕਿ ਅਸੀਂ ਬਦਲਾ ਲਵਾਂਗੇ। ਉਹ ਪਹਿਲਾਂ ਆਪਣੀ ਜਾਨ ਬਚਾ ਲੈਣ, ਬਾਕੀ ਬਾਅਦ ਵਿਚ ਦੇਖ ਲੈਣਾ। ਗੋਲਡੀ ਨੇ ਹੇਠਾਂ ਜੱਗੂ ਭਗਵਾਨਪੁਰੀਆ ਗਰੁੱਪ ਤੇ ਲਾਰੈਂਸ ਗਰੁੱਪ ਦਾ ਨਾਂ ਲਿਖਿਆ ਹੈ।

Gangster Goldie Brar Threatens Punjab Police Read what is written in the post


Popular Posts
Just Now