ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸੁਖਬੀਰ ਬਾਦਲ ਅੱਜ ਕੋਟਕਪੂਰਾ ਮਾਮਲੇ 'ਚ ਪੁੱਛਗਿੱਛ ਲਈ SIT ਅੱਗੇ ਨਹੀਂ ਹੋਣਗੇ ਪੇਸ਼

ਸੁਖਬੀਰ ਬਾਦਲ ਅੱਜ ਕੋਟਕਪੂਰਾ ਮਾਮਲੇ 'ਚ ਪੁੱਛਗਿੱਛ ਲਈ SIT ਅੱਗੇ ਨਹੀਂ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਨਹੀਂ ਹੋਣਗੇ। ਸੁਖਬੀਰ ਬਾਦਲ ਇੱਕ ਹੋਰ ਮਾਮਲੇ ਵਿੱਚ ਪੇਸ਼ੀ ਲਈ ਜ਼ੀਰਾ ਗਏ ਹਨ। ਐੱਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕਰਕੇ ਅੱਜ ਸਵੇਰੇ ਸਾਢੇ 10 ਵਜੇ ਦੇ ਕਰੀਬ ਪੇਸ਼ ਹੋਣ ਲਈ ਕਿਹਾ ਸੀ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਸਾਲ 2015 ਦੀ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐੱਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

Sukhbir Badal will not appear before the SIT today for questioning in the Kotakpura case


Popular Posts
Just Now