ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਰਾਜਪਾਲ ਨੂੰ ਮਿਲੇ ਸੁਖਬੀਰ ਬਾਦਲ, ਪੰਜਾਬ ਦੀ ਆਬਕਾਰੀ ਨੀਤੀ ਦੀ ਈਡੀ ਅਤੇ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

ਰਾਜਪਾਲ ਨੂੰ ਮਿਲੇ ਸੁਖਬੀਰ ਬਾਦਲ, ਪੰਜਾਬ ਦੀ ਆਬਕਾਰੀ ਨੀਤੀ ਦੀ ਈਡੀ ਅਤੇ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਸੁਖਬੀਰ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜ ਭਵਨ ਪਹੁੰਚਿਆ। ਇਸ ਦੌਰਾਨ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਦੀ ਆਬਕਾਰੀ ਨੀਤੀ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ।
ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਦਿੱਲੀ ਵਿਚ ਸ਼ਰਾਬ ਨੀਤੀ ਦੀ ਜਾਂਚ ਹੋਈ ਤਾਂ ਸੀਬੀਆਈ ਨੇ ਕੇਸ ਦਰਜ ਕੀਤਾ ਕਿਉਂਕਿ ਇਸ ਵਿਚ ਕਰੋੜਾਂ ਦਾ ਘਪਲਾ ਹੋਇਆ ਸੀ। ਇਸੇ ਤਰਜ਼ ’ਤੇ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਵੀ ਘਪਲਾ ਹੋਇਆ ਹੈ। ਕਿਉਂਕਿ ਇੱਥੇ ਦੀ ਨੀਤੀ ਦਿੱਲੀ ਦੀ ਨੀਤੀ ਦੀ ਤਰਜ਼ 'ਤੇ ਬਣੀ ਹੈ। 500 ਕਰੋੜ ਦਾ ਘਪਲਾ L1 ਦਾ ਮੁਨਾਫਾ 5 ਫੀਸਦੀ ਤੋਂ ਵਧ ਕੇ 10 ਫੀਸਦੀ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਤੋਂ ਪੈਸੇ ਲਏ ਜਿਨ੍ਹਾਂ ਦਾ ਮੁਨਾਫਾ ਵਧ ਗਿਆ। ਜਿਸ ਕੰਪਨੀ ਨੂੰ ਦਿੱਲੀ ਵਿੱਚ L1 ਲਾਇਸੈਂਸ ਦਿੱਤਾ ਗਿਆ ਸੀ, ਉਸੇ ਕੰਪਨੀ ਨੂੰ ਪੰਜਾਬ ਵਿੱਚ ਵੀ ਲਾਇਸੈਂਸ ਦਿੱਤਾ ਗਿਆ ਹੈ। ਪੰਜਾਬ ਵਿੱਚ ਆਬਕਾਰੀ ਨੀਤੀ ਦੀ ਜਾਂਚ ਈਡੀ ਅਤੇ ਸੀਬੀਆਈ ਤੋਂ ਕਰਵਾਈ ਜਾਵੇ, ਇਹ ਮੰਗ ਰਾਜਪਾਲ ਨੂੰ ਕੀਤੀ ਗਈ ਹੈ।
ਦੂਜੇ ਪਾਸੇ ਸੁਖਬੀਰ ਬਾਦਲ ਨੇ ਐਸਆਈਟੀ ਤੋਂ ਮਿਲੇ ਸੰਮਨਾਂ 'ਤੇ ਬੋਲਦੇ ਹੋਏ ਕਿਹਾ ਕਿ ਜਿੰਨੇ ਵੀ ਸੰਮਨ ਭੇਜੇ ਗਏ ਹਨ, ਮੈਂ ਜਾਂਚ ਲਈ ਤਿਆਰ ਹਾਂ। ਮੇਰੀ 30 ਤਰੀਕ ਨੂੰ ਜ਼ੀਰਾ ਦੀ ਅਦਾਲਤ ਵਿੱਚ ਪੇਸ਼ੀ ਸੀ। ਮੈਂ ਆਪ ਹੀ ਉਨ੍ਹਾਂ ਨੂੰ ਫੋਨ ਕੀਤਾ ਕਿ ਅੱਜ ਮੇਰੀ ਅਦਾਲਤ ਵਿੱਚ ਤਰੀਕ ਹੈ, ਅੱਗੇ ਕਦੋਂ ਆਉਣਾ ਹੈ।

Sukhbir Badal met the Governor and demanded an inquiry from ED and CBI into Punjabs excise policy


Popular Posts
Just Now