ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹੁਣ ਇਕ ਹੋਰ ਮਸ਼ਹੂਰ ਨਿਰਦੇਸ਼ਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਖੁਦ ਨੂੰ ਗੋਲਡੀ ਦੱਸ ਕੇ ਮੰਗੀ ਇਕ ਕਰੋੜ ਦੀ ਫਿਰੌਤੀ

Now-another-famous-director-rece


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਗੈਂਗਸਟਰਾਂ ਵੱਲੋਂ ਆਏ ਦਿਨ ਸਿਆਸੀ ਆਗੂਆਂ ਤੇ ਪੰਜਾਬੀ ਗਾਇਕਾਂ ਨੂੰ ਧਮਕੀਆਂ ਮਿਲਣ ਦਾ ਸਿਲਸਲਾ ਲਗਾਤਾਰ ਵੱਧ ਰਿਹਾ ਹੈ। ਗੈਂਗਸਟਰਾਂ ਵੱਲੋਂ ਪੰਜਾਬੀ ਗਾਇਕਾਂ ਨੂੰ ਜਬਰੀ ਵਸੂਲੀ ਲਈ ਧਮਕੀਆਂ ਦੇਣ ਦੀਆਂ ਖ਼ਬਰਾਂ ਪਹਿਲਾਂ ਵੀ ਆਈਆਂ ਹਨ। ਹੁਣ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਮੋਹਿਤ ਬਨਵੈਤ ਤੋਂ ਇਕ ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੌਤੀ ਲੈਣ ਵਾਲੇ ਨੇ ਖ਼ੁਦ ਨੂੰ ਗੋਲਡੀ ਬਰਾੜ ਦੱਸਦਿਆਂ ਕਿਹਾ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਉਸ ਨੇ ਫਿਰੌਤੀ ਨਾ ਦੇਣ 'ਤੇ ਬਨਵੈਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਆਰੋਪੀ ਨੇ ਨਿਰਦੇਸ਼ਕ ਨੂੰ ਫੋਨ 'ਤੇ ਉਸ ਦੇ ਘਰ ਦੇ ਨੰਬਰ ਤੋਂ ਲੈ ਕੇ ਗੱਡੀਆਂ ਤੱਕ ਦੇ ਨੰਬਰ ਲਿਖ ਕੇ ਭੇਜੇ ਹਨ। ਨਾਲ ਹੀ ਮਸ਼ਹੂਰ ਨਿਰਦੇਸ਼ਕ ਮੋਹਿਤ ਬਨਵੈਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਉਸ ਦੀ ਸ਼ਿਕਾਇਤ ’ਤੇ ਥਾਣਾ ਸਦਰ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸਾਰਾ ਰਿਕਾਰਡ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Now another famous director received a death threat and demanded a ransom of one crore by calling himself Goldie


Popular Posts
Just Now