ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਜੈਕਲੀਨ ਫ਼ਰਨਾਂਡੀਜ਼ ਦੀਆਂ ਮੁਸ਼ਕਿਲਾਂ ਵਧੀਆਂ, ਨੋਰਾ ਫਤੇਹੀ ਤੋਂ EOW ਅੱਜ ਕਰੇਗੀ ਪੁੱਛਗਿੱਛ , ਜਾਣੋ ਮਾਮਲਾ

ਜੈਕਲੀਨ ਫ਼ਰਨਾਂਡੀਜ਼ ਦੀਆਂ ਮੁਸ਼ਕਿਲਾਂ ਵਧੀਆਂ, ਨੋਰਾ ਫਤੇਹੀ ਤੋਂ EOW ਅੱ


LPTV / Chandigarh

ਪ੍ਰਿਆ, ਮਨੋਰੰਜਨ ਡੈਸਕ : ਬਾਲੀਵੁੱਡ ਅਦਾਕਾਰਾ ਜੈਕਲੀਨ ਫ਼ਰਨਾਂਡੀਜ਼ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅਜਿਹੀ ਖਬਰ ਸਾਹਮਣੇ ਆਈ ਸੀ ਕਿ 200 ਕਰੋੜ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨੇ ਅਦਾਕਾਰਾ ਨੋਰਾ ਫਤੇਹੀ, ਜੈਕਲੀਨ ਫਰਨਾਂਡੀਜ਼ ਅਤੇ ਲੀਨਾ ਮਾਰੀਆ ਪਾਲ ’ਤੇ ਕਰੋੜਾਂ ਰੁਪਏ ਖ਼ਰਚ ਕੀਤੇ ਹਨ। ਹੁਣ ਇਨ੍ਹਾਂ ਕਰੋੜਾ ਰੁਪਏ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਨੋਰਾ ਨੂੰ 2 ਸਤੰਬਰ ਅਤੇ ਜੈਕਲੀਨ ਨੂੰ 12 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਜੈਕਲੀਨ ਨੂੰ ਪਹਿਲਾ 29 ਅਗਸਤ ਨੂੰ ਪੇਸ਼ ਹੋਣ ਲਈ ਨੋਟਿਸ ਭੇਜਇਆ ਸੀ ਪਰ ਉਹ ਬਿਮਾਰ ਹੋਣ ਕਾਰਨ ਪੇਸ਼ ਨਹੀਂ ਹੋ ਸਕੀ । ਉਨ੍ਹਾਂ ਤੋਂ ਪੁੱਛਗਿੱਛ ਹੋਣ ਤੋਂ ਬਾਅਦ ਹੋਰ ਨੂੰ ਵੀ ਇਸ ਮਾਮਲੇ ਵਿਚ ਨੋਟਿਸ ਭੇਜੇ ਜਾਣਗੇ ਤੇ ਇਸ ਮਾਮਲੇ ਵਿਚ ਨੋਰਾ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ ਕਿਉਕਿ ਪੁਲਿਸ ਨੂੰ ਸ਼ੱਕ ਹੈ ਕਿ ਸੁਕੇਸ਼ ਕਈ ਵਾਰ ਜੈਕਲੀਨ ਅਤੇ ਨੋਰਾ ਫਤੇਹੀ ਨਾਲ ਮਿਲ ਚੁੱਕਾ ਹੈ। ਪਹਿਲਾਂ ਆਰਥਿਕ ਅਪਰਾਧ ਸ਼ਾਖਾ ਨੇ ਸੁਕੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਮਨੀ ਲਾਂਡਰਿੰਗ ਦੇ ਤਹਿਤ ਐੱਫ਼ਆਈਆਰ ਦਰਜ ਕੀਤੀ ਅਤੇ ਜੈਕਲੀਨ ਅਤੇ ਨੋਰਾ ਫਤੇਹੀ ਅਤੇ ਹੋਰਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਚਾਰਜਸ਼ੀਟ ਦਾਇਰ ਕੀਤੀ। ਦਿੱਲੀ ਪੁਲਿਸ ਨੇ ਲੀਨਾ ਨੂੰ ਵੀ ਇਸ ਮਾਮਲੇ ਵਿਚ ਮੁਲਜ਼ਮ ਬਣਾਇਆ ਹੈ।ਨੋਰਾ ਅਤੇ ਜੈਕਲੀਨ ਤੋਂ ਪੁੱਛਗਿੱਛ ਤੋਂ ਬਾਅਦ ਸਬੂਤ ਮਿਲਣ ’ਤੇ ਹੀ ਦੋਸ਼ੀ ਬਣਾਇਆ ਜਾਵੇਗਾ। ਦੱਸ ਦਈਏ ਕਿ ਅੱਜ ਨੋਰਾ ਦੀ ਪੇਸ਼ੀ ਹੈ ਤੇ ਨੋਰਾ ਤੋਂ ਅੱਜ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿਚ ਹੋਰ ਕਿਹੜੇ-ਕਿਹੜੇ ਅਦਾਕਾਰਾ ਦਾ ਨਾਮ ਨਿਕਲ ਕੇ ਸਾਹਮਣੇ ਆਉਂਦਾ ਹੈ ਤੇ ਕੌਣ ਅਸਲੀ ਦੋਸ਼ੀ ਬਣਦਾ ਹੈ ।

Jacqueline Fernandezs problems increased EOW will question Nora Fatehi today Know the matter


Popular Posts
Just Now