ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਜ਼ਮੀਨ ਘੁਟਾਲੇ ‘ਚ ਫਸਿਆ ਸਾਬਕਾ ਵਿਧਾਇਕ ਸੰਦੋਆ, ਵਿਜ਼ੀਲੈਂਸ ਨੇ ਇਨੋਵਾ ਕੀਤੀ ਜ਼ਬਤ

ਜ਼ਮੀਨ ਘੁਟਾਲੇ ‘ਚ ਫਸਿਆ ਸਾਬਕਾ ਵਿਧਾਇਕ ਸੰਦੋਆ, ਵਿਜ਼ੀਲੈਂਸ ਨੇ ਇਨੋਵਾ ਕੀ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਐੱਸਡੀਐਅਮ ਰੂਪਨਗਰ ਦਫਤਰ ਵੱਲੋਂ ਬਲਾਕ (ਬਲੈਕ ਲਿਸਟ) ਕੀਤੀ ਗਈ ਇਨੋਵਾ ਕ੍ਰਿਸਟਾ ਕਾਰ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਨੇੜਿਓਂ ਬਰਾਮਦ ਕਰ ਲਈ ਹੈ। ਇਹ ਕਾਰ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਚਲਾ ਰਹੇ ਸਨ। ਮੀਡਿਆ ਰਿਪੋਰਟਾਂ ਮੁਤਾਬਕ ਇਹ ਇਨੋਵਾ ਜ਼ਮੀਨ ਘੁਟਾਲੇ ਦੇ ਭ੍ਰਿਸ਼ਟਾਚਾਰ ਦੇ ਪੈਸੇ ਤੋਂ ਖਰੀਦੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਇਸ ਨੂੰ ਬਲੈਕਲਿਸਟ ਕਰ ਦਿੱਤਾ। ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਸੰਦੋਆ ਵੀ ਵਿਜੀਲੈਂਸ ਦੀ ਜਾਂਚ ‘ਚ ਫਸ ਸਕਦੇ ਹਨ।

ਜ਼ਿਕਰਯੋਗ ਹੈ ਕਿ ਸੰਦੋਆ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਹ ਕਾਰ ਉਸ ਨੂੰ ਉਸ ਦੇ ਸਹੁਰੇ ਨੇ ਵਰਤਣ ਲਈ ਦਿੱਤੀ ਸੀ। ਉਨ੍ਹਾਂ ਨੂੰ ਇਸ ਘੁਟਾਲੇ ਬਾਰੇ ਕੁਝ ਨਹੀਂ ਪਤਾ। ਵਿਰੋਧੀ ਉਸ ਨੂੰ ਫਸਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਨੇ ਸੀਐੱਮ ਭਗਵੰਤ ਮਾਨ ਨੂੰ ਸਾਰੀ ਗੱਲ ਦੱਸ ਦਿੱਤੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਦੋਹਾ ਹੀ ਅਜਿਹੇ ਵਿਧਾਇਕ ਸਨ ਜਿਨ੍ਹਾਂ ਨੂੰ ‘ਆਪ’ ਵੱਲੋਂ ਟਿਕਟ ਨਹੀਂ ਦਿੱਤੀ ਗਈ ਸੀ।ਵਿਜੀਲੈਂਸ ਨੇ ਦੋ ਮਹੀਨੇ ਪਹਿਲਾਂ ਰੋਪੜ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ ਦਸ ਗੁਣਾ ਵੱਧ ਰੇਟ ’ਤੇ ਵੇਚਣ ਦੇ ਘਪਲੇ ਦਾ ਪਰਦਾਫਾਸ਼ ਕੀਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਸਾਬਕਾ ਵਿਧਾਇਕ ਸੰਦੋਆ ਵੱਲੋਂ ਪਿਛਲੇ ਇੱਕ ਸਾਲ ਤੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਗੱਡੀ ਘਪਲੇ ਦੇ ਪੈਸੇ ਨਾਲ ਖਰੀਦੀ ਗਈ ਸੀ। ਇਹ ਕਾਰ ਸੰਦੋਹਾ ਦੇ ਕਿਸੇ ਰਿਸ਼ਤੇਦਾਰ ਨੇ ਖਰੀਦੀ ਸੀ। ਜਿਸ ਨੂੰ ਉਹ ਕਰੀਬ ਇੱਕ ਸਾਲ ਤੋਂ ਵਰਤ ਰਿਹਾ ਸੀ।

Ex MLA Sandoa Vigilance caught in land scam seized Innova


Popular Posts
Just Now