ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਬਿਆਸ ਝੜਪ ਮਾਮਲਾ- ਪੁਲਿਸ ਮੁਲਾਜ਼ਮ ਦੇ ਬਿਆਨਾਂ ‘ਤੇ 400 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ

ਬਿਆਸ ਝੜਪ ਮਾਮਲਾ- ਪੁਲਿਸ ਮੁਲਾਜ਼ਮ ਦੇ ਬਿਆਨਾਂ ‘ਤੇ 400 ਅਣਪਛਾਤੇ ਲੋਕਾਂ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਵਿਖੇ ਨਿਹੰਗ ਸਿੱਖਾਂ ਅਤੇ ਰਾਧਾ ਸੁਆਮੀ ਡੇਰੇ ਦੇ ਪੈਰੋਕਾਰਾਂ ਵਿਚਾਲੇ ਹੋਈ ਝੜਪ ਤੋਂ 24 ਘੰਟੇ ਬਾਅਦ ਪੁਲਿਸ ਨੇ 400 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮਾਹੌਲ ਨੂੰ ਸ਼ਾਂਤ ਰੱਖਣ ਲਈ ਪੁਲੀਸ ਨੇ ਇਹ ਵਿਚਕਾਰਲਾ ਰਸਤਾ ਅਖਤਿਆਰ ਕੀਤਾ, ਜਿਸ ਲਈ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਖ਼ੁਦ ਅੰਮ੍ਰਿਤਸਰ ਪੁੱਜੇ।
ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਐਤਵਾਰ ਸ਼ਾਮ ਤੋਂ ਹੀ ਦੋਵਾਂ ਧਿਰਾਂ ਨੂੰ ਇਕ-ਦੂਜੇ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕਰ ਰਹੀ ਸੀ। ਇੰਨੀ ਵੱਡੀ ਝੜਪ ਅਤੇ 8 ਦੇ ਕਰੀਬ ਡੇਰਾ ਸਮਰਥਕਾਂ, ਨਿਹੰਗ ਸਿੱਖਾਂ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਐਫਆਈਆਰ ਦਰਜ ਕਰਨੀ ਵੀ ਜ਼ਰੂਰੀ ਸੀ ਪਰ ਇਹ ਐਫਆਈਆਰ ਕਿਸ ਦੀ ਸ਼ਿਕਾਇਤ ‘ਤੇ ਅਤੇ ਕਿਸ ‘ਤੇ ਦਰਜ ਕੀਤੀ ਜਾਵੇ, ਪੁਲਿਸ ਲਈ ਸਿਰਦਰਦੀ ਬਣੀ ਹੋਈ ਹੈ | ਪੰਜਾਬ ਪੁਲਿਸ ਨੇ 400 ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦੀ ਕੋਸ਼ਿਸ਼, ਜਾਨ ਨੂੰ ਖਤਰੇ ਵਿੱਚ ਪਾਉਣ, ਸਰਕਾਰੀ ਡਿਊਟੀ ਦੀ ਉਲੰਘਣਾ ਅਤੇ ਅਸਲਾ ਐਕਟ ਦੇ ਸੰਗੀਨ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੇ ਕਈ ਧਾਰਾਵਾਂ ਸ਼ਾਮਲ ਕੀਤੀਆਂ ਹਨ।

Beas clash case A case was registered against 400 unidentified people on the statements of a policeman


Popular Posts
Just Now