ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੋਰਟ ਕੰਪਲੈਕਸ ਬੰਬ ਧਮਾਕਾ- NIA ਨੇ ਹੈਪੀ ਮਲੇਸ਼ੀਆ ਨੂੰ ਐਲਾਨਿਆ ‘Most Wanted’

Court-complex-blast-NIA-declares


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਲੁਧਿਆਣਾ: ਪੰਜਾਬ ਦੇ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਹੋਏ ਬੰਬ ਧਮਾਕੇ ਦੇ ਦੋਸ਼ੀ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ NIA ਨੇ ਮੋਸਟ ਵਾਂਟੇਡ ਐਲਾਨ ਦਿੱਤਾ ਹੈ। NIA ਨੇ ਹੈਪੀ ਮਲੇਸ਼ੀਆ ਲਈ ਪੋਸਟਰ ਅਤੇ ਇਸ਼ਤਿਹਾਰ ਪ੍ਰਕਾਸ਼ਿਤ ਕੀਤੇ ਹਨ। ਇਨ੍ਹਾਂ ਪੋਸਟਰਾਂ ਵਿੱਚ ਐੱਨਆਈਏ ਅਧਿਕਾਰੀਆਂ ਦੇ ਨੰਬਰ ਅਤੇ ਵ੍ਹਟਸਐਪ ਨੰਬਰ ਹਨ। ਪੋਸਟਰ ‘ਤੇ ਲਿਖਿਆ ਹੈ ਕਿ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸੂਚਨਾ ਦੇਣ ਵਾਲੇ ਦਾ ਨਾਂ ਵੀ ਜਨਤਕ ਨਹੀਂ ਕੀਤਾ ਜਾਵੇਗਾ। ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਪਿੰਡ ਮੈਂਡੀ ਕਲਾਂ, ਅਜਨਾਲਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਦੋਸ਼ੀ ਮਲੇਸ਼ੀਆ ‘ਚ ਹੈ।
ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਲੁਧਿਆਣਾ ‘ਚ ਹੋਏ ਧਮਾਕੇ ‘ਚ ਪਾਕਿਸਤਾਨ ਸਥਿਤ ਅੱਤਵਾਦੀ ਮਾਡਿਊਲ ਦਾ ਹੱਥ ਸੀ। ਹਾਲ ਹੀ ਵਿੱਚ ਜਲਾਲਾਬਾਦ ਵਿੱਚ ਹੋਏ ਬੰਬ ਧਮਾਕੇ ਅਤੇ ਸਰਹੱਦ ਪਾਰ ਤੋਂ ਆਏ ਟਿਫਿਨ ਬੰਬ ਦਾ ਵੀ ਇਸ ਧਮਾਕੇ ਨਾਲ ਕੁਝ ਸੰਪਰਕ ਹੋ ਸਕਦਾ ਹੈ।

Court complex blast NIA declares Happy Malaysia Most Wanted


Popular Posts
Just Now