ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਮੋਹਾਲੀ ਝੂਲਾ ਹਾਦਸਾ- ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਲਿਆ ਨੋਟਿਸ, ਮੇਲਾ ਪ੍ਰਬੰਧਕ ਸਣੇ 3 ਗ੍ਰਿਫ਼ਤਾਰ

ਮੋਹਾਲੀ ਝੂਲਾ ਹਾਦਸਾ- ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਲਿਆ ਨੋਟਿਸ, ਮੇਲਾ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਮੋਹਾਲੀ ਦੇ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿੱਚ 50 ਫੁੱਟ ਦੀ ਉਚਾਈ ਤੋਂ ਇੱਕ ਡਰਾਪ ਟਾਵਰ ਦੇ ਝੂਲੇ ਦੇ ਡਿੱਗਣ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੇਲੇ ਦੇ ਪ੍ਰਬੰਧਕ ਮੁਕੇਸ਼ ਕੁਮਾਰ, ਝੂਲੇ ਦੇ ਮਾਲਕ ਗੌਰਵ ਕੁਮਾਰ ਅਤੇ ਆਰਿਫ਼ ਸੰਚਾਲਕ ਵਜੋਂ ਹੋਈ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਇੱਕ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ।
ਕਮਿਸ਼ਨ ਨੇ ਡੀਸੀ ਤੋਂ ਮਾਮਲੇ ਦੀ ਰਿਪੋਰਟ 17 ਨਵੰਬਰ ਤੱਕ ਤਲਬ ਕੀਤੀ ਹੈ। ਦੁਸਹਿਰਾ ਗਰਾਊਂਡ ਵਿੱਚ ਝੂਲਾ ਡਿੱਗਣ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਮੇਲੇ ਦੇ ਪ੍ਰਬੰਧਕਾਂ ਅਤੇ ਇਸ ਨਾਲ ਜੁੜੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਤਿੰਨ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਮੰਗਲਵਾਰ ਨੂੰ ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਸ਼ਹਿਰ ਤੋਂ ਹੀ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਇਸ ਮਾਮਲੇ ਦਾ ਸੁ ਮੋਟੋ ਨੋਟਿਸ ਲਿਆ ਹੈ। ਹਾਦਸੇ ਨੂੰ ਲੈ ਕੇ ਮੋਹਾਲੀ ਡੀਸੀ ਤੋਂ 10 ਦਿਨਾਂ ਵਿੱਚ ਰਿਪੋਰਟ ਮੰਗੀ ਗਈ ਹੈ। 17 ਸਤੰਬਰ ਨੂੰ ਇਸ ਮਾਮਲੇ ਨੂੰ ਲੈ ਕੇ ਅਗਲੀ ਸੁਣਵਾਈ ਹੋਵੇਗੀ।
ਪੁਲਿਸ ਟੀਮ ਵੀ ਮੁਲਜ਼ਮਾਂ ਨੂੰ ਮੌਕੇ ’ਤੇ ਲੈ ਗਈ ਸੀ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਸਪੱਸ਼ਟ ਕੀਤਾ ਹੈ ਕਿ ਇਸ ਵਾਰ ਉਨ੍ਹਾਂ ਨੇ ਵਿਦੇਸ਼ਾਂ ਦੀ ਤਰਜ਼ ’ਤੇ ਮੇਲੇ ਵਿੱਚ ਝੂਲਾ ਲਾਇਆ ਸੀ। ਉਹ ਕੰਪਨੀ ਤੋਂ ਬਿਲਕੁਲ ਨਵਾਂ ਝੂਲਾ ਲੈ ਕੇ ਆਏ ਸੀ। ਝੂਲੇ ਦੀ ਪੁਲੀ (ਗਰਾਰੀ) ਟੁੱਟ ਗਈ, ਜਿਸ ਕਰਕੇ ਇਹ ਹਾਦਸਾ ਵਾਪਰਿਆ। ਮੁਲਜ਼ਮ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮਾਹੌਲ ਗਰਮਾ ਗਿਆ।

Mohali Jhula accident Human Rights Commission also took notice of the fair organizer and 3 arrested


Popular Posts
Just Now