ਕ੍ਰੇਨ, ਜੇਸੀਬੀ ਅਤੇ ਮਸ਼ੀਨਰੀ ਵੀ ਨਹੀਂ ਹਿਲਾ ਸਕੀ 'ਖੜ੍ਹੇ ਹਨੂਮਾਨ' ਦੀ ਪ੍ਰਤਿਮਾ, ਹੁਣ IIT ਇੰਦੌਰ ਸੁਲਝਾਏਗਾ ਰਹੱਸ ਪੰਜਾਬ ਭਾਜਪਾ ਵਿੱਚ ਲੁਧਿਆਣਾ ਦੀਆਂ 3 ਮਹਿਲਾਵਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਸਾਬਕਾ ਕਪਤਾਨ ਬਲਵਿੰਦਰ ਸ਼ੇਰੋਂ ਦਾ ਦਿਲ ਦਾ ਦੌਰਾ ਪੈਣ ਕਾਰਨ ਗੋਇਆ ਦਿਹਾਂਤ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ

ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ

ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ


Lptv Bureau / Chandigarh

ਪਰਿਵਾਰ ਸਮੇਤ ਨਾਂਦੇੜ ਸਾਹਿਬ ਗਏ ਸਨ

ਹਮਲਾ ਹੋਣ ਕਾਰਨ ਸੁਖਬੀਰ ਬਾਦਲ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ

ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੁਖਬੀਰ ਬਾਦਲ ਦੇ ਨਾਲ ਇੱਕ ਪੁਲਿਸਕਰਮੀ ਵੀ ਜ਼ਖ਼ਮੀ ਹੋਇਆ ਹੈ ਅਤੇ ਉਸਦਾ ਵੀ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਪਰਿਵਾਰ ਸਮੇਤ ਨਾਂਦੇੜ ਸਾਹਿਬ ਗਏ ਸਨ। ਇਸ ਦੌਰਾਨ ਜਦੋਂ ਉਹ ਮਾਤਾ ਗੁਰਦੁਆਰਾ ਸਾਹਿਬ ਇਲਾਕੇ ਵਿੱਚ ਸਨ ਤਾਂ ਉਨ੍ਹਾਂ 'ਤੇ ਤੇਜ਼ਧਾਰ ਕਿਰਚ ਨਾਲ ਹਮਲਾ ਕੀਤਾ ਗਿਆ। ਕਿਰਚ ਸਿੱਧਾ ਜਾ ਕੇ ਉਨ੍ਹਾਂ ਦੀ ਗੁੱਟ 'ਤੇ ਲੱਗੀ, ਜਿਸ ਕਾਰਨ ਉਨ੍ਹਾਂ ਦੇ ਹੱਥੋਂ ਖੂਨ ਵਹਿਣ ਲੱਗ ਪਿਆ। ਹਾਲਾਂਕਿ ਪੁਲਿਸ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ 'ਤੇ ਹਮਲਾ ਹੋ ਚੁੱਕਾ ਹੈ। ਸਾਲ 2024 ਵਿੱਚ ਸੁਖਬੀਰ ਬਾਦਲ ਸ਼੍ਰੀ ਦਰਬਾਰ ਸਾਹਿਬ ਵਿੱਚ ਪਹਿਰੇਦਾਰੀ ਕਰ ਰਹੇ ਸਨ ਤਾਂ ਉਸ ਦੌਰਾਨ ਹੀ ਇੱਕ ਵਿਅਕਤੀ ਨੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ ਸੀ, ਜਿਸ ਵਿੱਚ ਉਹ ਬਾਲ-ਬਾਲ ਬਚ ਗਏ ਸਨ। ਪਰ ਇੱਕ ਵਾਰ ਫਿਰ ਉਨ੍ਹਾਂ 'ਤੇ ਹਮਲਾ ਹੋਣ ਕਾਰਨ ਸੁਖਬੀਰ ਬਾਦਲ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।

Attack on sukhbir badal hospital admitted


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now