ਭਾਰੀ ਬਾਰਿਸ਼ ਨੇ ਪਠਾਨਕੋਟ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ    15 ਅਗਸਤ ਤੋਂ ਸ਼ੁਰੂ ਹੋਵੇਗਾ ਹਾਕੀ ਵਿਸ਼ਵ ਕੱਪ, ਭਾਰਤ ਦਾ ਪਹਿਲਾ ਮੁਕਾਬਲਾ ਵੇਲਜ਼ ਨਾਲ    ਡੀਜ਼ਲ ਦਾ ਭੁਗਤਾਨ ਰੁਕਿਆ, ਪਠਾਨਕੋਟ ਚ ਦੋ ਦਿਨਾਂ ਤੋਂ ਕੂੜਾ ਚੁੱਕਣ ਦਾ ਕੰਮ ਠੱਪ    Samsung Freedom Sale: Galaxy S26 ਸੀਰੀਜ਼ ਤੇ ₹30,500 ਤੱਕ ਛੋਟ    ਪੰਚਕੂਲਾ ਚ ਜਨਰੇਟਰ ਚੁੱਕਦੇ ਸਮੇਂ ਕ੍ਰੇਨ ਪਲਟੀ, ਦੋ ਹੈਲਪਰਾਂ ਦੀ ਮੌਤ    ਪਿਤਾ ਨਾਲ ਵਾਪਰੀ ਘਟਨਾ ਦੇ ਮਾਮਲੇ ਚ ਪੁੱਤਰ ਨੂੰ ਉਮਰ ਕੈਦ    ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਬਾਹਰ ਖੜ੍ਹੀ ਪੁਲਿਸ ਗੱਡੀ ਤੇ ਲੱਗੀ ਗੋਲੀ    ਹਰਮਿੰਦਰ ਸਿੰਘ ਜੋਗੀਪੁਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਚ ਨਿਯੁਕਤ    PSIEC ਪਲਾਟ ਅਲਾਟਮੈਂਟ ਮਾਮਲੇ ਚ ED ਦੀ ਵੱਡੀ ਕਾਰਵਾਈ, 11 ਥਾਵਾਂ ਤੇ ਛਾਪੇ    ਸੰਦੀਪ ਸਿੰਘ ਕੇਸ: ਪੀੜਤਾ ਨੇ ਅਦਾਲਤ ਬਦਲਣ ਦੀ ਕੀਤੀ ਮੰਗ   

ਐਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ: ਆਸ਼ਿਕਾ ਜੈਨ

Initial-Publication-Of-Voter-Lis


LPTV Bureau / Hoshiarpur

ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2026 ਤਹਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਡੂੰਘੀ ਸੁਧਾਈ-2026 ਤਹਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀ ਮੁੱਢਲੀ ਵੋਟਰ ਸੂਚੀ ਅਤੇ ਐਸ.ਆਈ.ਆਰ.-2026 ਦੇ ਸੋਧੇ ਹੋਏ ਪ੍ਰੋਗਰਾਮ ਸਬੰਧੀ ਜਾਣਕਾਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਾਂਝੀ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ 13 ਅਗਸਤ 2026 ਨੂੰ ਸਾਰੇ ਵਿਧਾਨ ਸਭਾ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਤਿਆਰ ਕੀਤੀਆਂ ਵੋਟਰ ਸੂਚੀਆਂ ਦੀ ਪ੍ਰਤੀ ਵਿਧਾਨ ਸਭਾ ਹਲਕਾ ਵਾਰ ਇੱਕ-ਇੱਕ ਸੈੱਟ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀ.ਡੀ. ਵੀ ਮੁਹੱਈਆ ਕਰਵਾਈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 1,601 ਪੋਲਿੰਗ ਸਟੇਸ਼ਨ ਹਨ ਅਤੇ ਮੁੱਢਲੀ ਵੋਟਰ ਸੂਚੀ ਵਿੱਚ ਕੁੱਲ 11,69,930 ਵੋਟਰ ਦਰਜ ਹਨ। ਇਨ੍ਹਾਂ ਵਿੱਚ 6,06,876 ਪੁਰਸ਼, 5,63,024 ਮਹਿਲਾਵਾਂ ਅਤੇ 30 ਥਰਡ ਜੈਂਡਰ ਵੋਟਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ ਅਤੇ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਥਾਪਿਤ ਹੈਲਪ ਡੈਸਕਾਂ ’ਤੇ ਉਪਲਬੱਧ ਹਨ। ਇਸ ਤੋਂ ਇਲਾਵਾ 16 ਅਗਸਤ 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਬੀ.ਐਲ.ਓ. ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ। ਵੋਟਰ ਆਨਲਾਈਨ ਵੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈੱਬਸਾਈਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਵੋਟਰ ਸੂਚੀ ਦੇਖ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸਬੰਧੀ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਜਿਨ੍ਹਾਂ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਅਤੇ ਜਿਨ੍ਹਾਂ ਦੀ ਉਮਰ 1 ਅਕਤੂਬਰ 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ, ਉਹ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਸੂਚੀ ਵਿੱਚ ਦਰਜ ਕਿਸੇ ਨਾਮ ’ਤੇ ਇਤਰਾਜ਼ ਜਾਂ ਨਾਮ ਹਟਾਉਣ ਲਈ ਫਾਰਮ ਨੰਬਰ 7 ਅਤੇ ਵੇਰਵਿਆਂ ਵਿੱਚ ਸੋਧ ਲਈ ਫਾਰਮ ਨੰਬਰ 8 ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਹ ਅਰਜ਼ੀਆਂ ਸਬੰਧਤ ਬੀ.ਐਲ.ਓ./ਈ.ਆਰ.ਓ. ਦਫ਼ਤਰ ਵਿੱਚ ਜਾਂ ਆਨਲਾਈਨ ਵੋਟਰ ਹੈਲਪਲਾਈਨ ਰਾਹੀਂ ਵੀ ਕੀਤੀਆਂ ਜਾ ਸਕਦੀਆਂ ਹਨ।

ਆਸ਼ਿਕਾ ਜੈਨ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਮੁੱਢਲੀ ਵੋਟਰ ਸੂਚੀ ਦਾ ਨਿਰੀਖਣ ਕਰਕੇ ਯੋਗ ਵੋਟਰਾਂ ਦੇ ਨਾਮ ਸ਼ਾਮਲ ਕਰਵਾਉਣ ਅਤੇ ਗਲਤ ਐਂਟਰੀਆਂ ਸਬੰਧੀ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਵਿੱਚ ਸਹਿਯੋਗ ਕਰਨ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 12 ਅਕਤੂਬਰ 2026 ਨੂੰ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਚੋਣ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ ਚੱਬੇਵਾਲ ਡਾ. ਨਿਧੀ ਕੁਮੁਦ ਬੰਬਾਹ, ਚੋਣ ਤਹਿਸੀਲਦਾਰ ਰਮਨਦੀਪ ਕੌਰ, ਚੋਣ ਕਾਨੂੰਨਗੋ ਲਖਬੀਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਤੋਂ ਖੁਸ਼ੀ ਰਾਮ ਧੀਮਾਨ, ਸ਼੍ਰੋਮਣੀ ਅਕਾਲੀ ਦਲ ਤੋਂ ਜਗਤਾਰ ਸਿੰਘ, ਭਾਜਪਾ ਤੋਂ ਚਰਨਜੀਤ ਸਿੰਘ, ਸੀ.ਪੀ.ਆਈ. (ਐਮ) ਤੋਂ ਗੁਰਮੇਲ ਸਿੰਘ ਅਤੇ ਬਲਵਿੰਦਰ ਸਿੰਘ ਵੀ ਮੌਜੂਦ ਸਨ।

Initial Publication Of Voter List Under Sir 2026 Ashika Jain


Popular Posts
Just Now