ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਪਟਿਆਲਾ ਚ ਬਲੈਕਮੇਲਿੰਗ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ;

ਪਟਿਆਲਾ ਚ ਬਲੈਕਮੇਲਿੰਗ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ;


Lptv Bureau / Panjab

ਨਕਲੀ ਪੁਲਿਸ ਪਛਾਣ ਪੱਤਰ ਤੇ ਪਿਸਤੌਲ ਬਰਾਮਦ

ਵੀਡੀਓ ਅਤੇ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਪੀੜਤਾਂ ਤੋਂ ਪੈਸੇ ਅਤੇ ਕੀਮਤੀ ਸਾਮਾਨ ਹਾਸਲ ਕਰਦੇ ਸਨ

ਸੀਆਈਏ ਸਟਾਫ਼ ਪਟਿਆਲਾ ਨੇ ਲੋਕਾਂ ਨੂੰ ਪ੍ਰੇਮ ਜਾਲ ਵਿੱਚ ਫਸਾ ਕੇ ਉਨ੍ਹਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓ ਬਣਾਉਣ ਤੋਂ ਬਾਅਦ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਬਲੈਕਮੇਲ ਕਰਨ ਵਾਲੇ ਕਥਿਤ ਗਿਰੋਹ ਦਾ ਪਰਦਾਫਾਸ਼ ਕਰਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗਿਰੋਹ ਪੀੜਤਾਂ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਨਕਦੀ, ਗਹਿਣੇ ਅਤੇ ਹੋਰ ਕੀਮਤੀ ਸਾਮਾਨ ਲੁੱਟਦਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਾਜ ਕੌਰ, ਹਰਲੀਨ, ਗਗਨਦੀਪ ਕੌਰ, ਰਵਿੰਦਰ ਕੌਰ ਗਰੇਵਾਲ, ਨਕਲੀ ਕਾਂਸਟੇਬਲ ਹਰਭਜਨ ਸਿੰਘ ਅਤੇ ਲਖਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਇਕ ਦੇਸੀ ਪਿਸਤੌਲ, ਇਕ ਕਾਰਤੂਸ ਅਤੇ ਪੰਜਾਬ ਪੁਲਿਸ ਦੇ ਕਾਂਸਟੇਬਲ ਰੈਂਕ ਦੇ ਦੋ ਨਕਲੀ ਪਛਾਣ ਪੱਤਰ ਬਰਾਮਦ ਕੀਤੇ ਹਨ।

ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਰਦੀਪ ਬਾਜਵਾ ਨੇ ਦੱਸਿਆ ਕਿ ਗਿਰੋਹ ਦੀਆਂ ਔਰਤਾਂ ਇੰਟਰਨੈੱਟ ਰਾਹੀਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨਾਲ ਦੋਸਤੀ ਕਰਦੀਆਂ ਸਨ। ਬਾਅਦ ਵਿੱਚ ਮਿਲਣ ਦੇ ਬਹਾਨੇ ਉਨ੍ਹਾਂ ਨੂੰ ਆਪਣੇ ਘਰ ਬੁਲਾਇਆ ਜਾਂਦਾ ਅਤੇ ਉੱਥੇ ਉਨ੍ਹਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਤੇ ਵੀਡੀਓ ਬਣਾ ਲਈਆਂ ਜਾਂਦੀਆਂ ਸਨ। ਇਸ ਤੋਂ ਬਾਅਦ ਗਿਰੋਹ ਦੇ ਦੋ ਮੈਂਬਰ ਨਕਲੀ ਪੁਲਿਸ ਵਰਦੀ ਪਾ ਕੇ ਮੌਕੇ ਤੇ ਪਹੁੰਚਦੇ ਅਤੇ ਰੇਡ ਦੀ ਐਕਟਿੰਗ ਕਰਦੇ ਸਨ। ਉਹ ਵੀਡੀਓ ਅਤੇ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਪੀੜਤਾਂ ਤੋਂ ਪੈਸੇ ਅਤੇ ਕੀਮਤੀ ਸਾਮਾਨ ਹਾਸਲ ਕਰਦੇ ਸਨ। ਪੁਲਿਸ ਅਨੁਸਾਰ ਗਿਰੋਹ ਪਿਛਲੇ ਕਈ ਮਹੀਨਿਆਂ ਤੋਂ ਅਜਿਹੀਆਂ ਵਾਰਦਾਤਾਂ ਕਰ ਰਿਹਾ ਸੀ।

ਪੁਲਿਸ ਨੇ ਏਐੱਸਆਈ ਨਵਦੀਪ ਸਿੰਘ ਨੂੰ ਕਥਿਤ ਤੌਰ ਤੇ ਗਿਰੋਹ ਦੇ ਸੰਪਰਕ ਵਿੱਚ ਲਿਆ ਕੇ ਕਾਰਵਾਈ ਕੀਤੀ ਅਤੇ ਮੁਲਜ਼ਮਾਂ ਨੂੰ ਕਾਬੂ ਕੀਤਾ। ਥਾਣਾ ਅਨਾਜ ਮੰਡੀ ਵਿੱਚ ਮੁਲਜ਼ਮਾਂ ਖ਼ਿਲਾਫ਼ ਬੀਐੱਨਐੱਸ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਕੁਝ ਪੀੜਤਾਂ ਤੋਂ ਗੂਗਲ-ਪੇ ਰਾਹੀਂ ਪੈਸੇ ਲਏ ਗਏ, ਜਦਕਿ ਕੁਝ ਕੋਲੋਂ ਗਹਿਣੇ ਅਤੇ ਹੋਰ ਸਾਮਾਨ ਲੁੱਟਿਆ ਗਿਆ। ਪੁਲਿਸ ਵੱਲੋਂ ਗਿਰੋਹ ਨਾਲ ਜੁੜੀਆਂ ਹੋਰ ਵਾਰਦਾਤਾਂ ਅਤੇ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

Blackmail gang busted in patiala 6 arrested fake police id cards and a pistol recovered


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now