ਮੋਹਾਲੀ 'ਚ ਬਿਲਡਰ ਦੇ ਦਫ਼ਤਰ 'ਤੇ ਫਾਇਰਿੰਗ, 3 ਰਾਉਂਡ ਚਲਾ ਕੇ ਫਰਾਰ ਹੋਏ ਬਦਮਾਸ਼

ਮੋਹਾਲੀ 'ਚ ਬਿਲਡਰ ਦੇ ਦਫ਼ਤਰ 'ਤੇ ਫਾਇਰਿੰਗ, 3 ਰਾਉਂਡ ਚਲਾ ਕੇ ਫਰਾਰ ਹੋ


LPTV News / Chandigarh

ਪਿਛਲੇ ਇੱਕ ਸਾਲ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ

ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਵੀ ਧਮਕਾਇਆ ਜਾ ਰਿਹਾ ਸੀ

ਮੋਹਾਲੀ ਦੇ ਜ਼ੀਰਕਪੁਰ 'ਚ ਸ਼ੁੱਕਰਵਾਰ ਸਵੇਰੇ ਇੱਕ ਬਿਲਡਰ ਦੇ ਦਫ਼ਤਰ 'ਤੇ ਦੋ ਹਥਿਆਰਬੰਦ ਬਦਮਾਸ਼ਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਦੋਵੇਂ ਮੁਲਜ਼ਮ ਪ੍ਰੋਜੈਕਟ ਦੇ ਗੇਟ 'ਤੇ ਪਹੁੰਚੇ ਅਤੇ ਕਰੀਬ ਤਿੰਨ ਰਾਉਂਡ ਫਾਇਰ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

ਫਾਇਰਿੰਗ ਦੀ ਘਟਨਾ ਤੋਂ ਬਾਅਦ ਇਲਾਕੇ 'ਚ ਹੜਕੰਪ ਮੱਚ ਗਿਆ। ਬਿਲਡਰ ਅਮਿਤ ਦੁਆ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕਰੀਬ ਇੱਕ ਸਾਲ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਤਨਾ ਹੀ ਨਹੀਂ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਵੀ ਧਮਕਾਇਆ ਜਾ ਰਿਹਾ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਆਸਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਫਾਇਰਿੰਗ ਦੇ ਪਿੱਛੇ ਧਮਕੀ, ਜਾਇਦਾਦ ਵਿਵਾਦ ਜਾਂ ਕਿਸੇ ਹੋਰ ਕਾਰਨ ਦੀ ਵੀ ਜਾਂਚ ਕਰ ਰਹੀ ਹੈ। ਫਿਲਹਾਲ ਮੁਲਜ਼ਮਾਂ ਦੀ ਭਾਲ ਜਾਰੀ ਹੈ।

Shots Fired At Builder s Office In Mohali


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now