ਪੰਜਾਬ ਦੀ ਯੂਨੀਵਰਸਿਟੀ ’ਚ ‘ਐਂਟੀ ਪੰਜਾਬ’ ਸਿਲੇਬਸ? VIDEO ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ

ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ

ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ


Lptv Bureau / Panjab

ਗਾਇਕ ਹਰਸਿਮਰਨ ਸਿੰਘ ਦੀ ਪਾਵਰਕਾਮ ਦੇ ਐੱਸਡੀਓ ਨਾਲ ਫੋਨ ਤੇ ਹੋਈ ਗੱਲਬਾਤ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ

ਮਾਮਲੇ ਦੀ ਸਥਿਤੀ ਸਪੱਸ਼ਟ ਕਰਨ ਲਈ ਵਿਭਾਗੀ ਜਾਂਚ ਦੀ ਮੰਗ ਵੀ ਉੱਠ ਰਹੀ ਹੈ

ਭੁੱਚੋ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗੀਰ ਸਿੰਘ ਦੇ ਪੁੱਤਰ ਤੇ ਗਾਇਕ ਹਰਸਿਮਰਨ ਸਿੰਘ ਦੀ ਪਾਵਰਕਾਮ ਦੇ ਐੱਸਡੀਓ ਨਾਲ ਫੋਨ ਤੇ ਹੋਈ ਗੱਲਬਾਤ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਆ ਗਿਆ ਹੈ। ਵੀਡੀਓ ਵਿੱਚ ਹਰਸਿਮਰਨ ਸਿੰਘ ਪਿੰਡ ਹਰਰਾਇਪੁਰ ਦੇ ਛੱਪੜ ਨਾਲ ਜੁੜੇ ਕਥਿਤ ਜਾਅਲੀ ਬਿਜਲੀ ਕੁਨੈਕਸ਼ਨ ਨੂੰ ਨਾ ਕੱਟਣ ਅਤੇ ਵਿਭਾਗੀ ਟੀਮ ਨਾ ਭੇਜਣ ਲਈ ਅਧਿਕਾਰੀ ਨੂੰ ਕਹਿੰਦੇ ਸੁਣਾਈ ਦੇ ਰਹੇ ਹਨ। 

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਵਾਲ ਉੱਠ ਰਿਹਾ ਹੈ ਕਿ ਹਰਸਿਮਰਨ ਸਿੰਘ ਨੇ ਕਿਸ ਹੈਸੀਅਤ ਜਾਂ ਅਧਿਕਾਰ ਤਹਿਤ ਪਾਵਰਕਾਮ ਦੇ ਅਧਿਕਾਰੀ ਨੂੰ ਅਜਿਹੀ ਹਦਾਇਤ ਦਿੱਤੀ। ਸਬੰਧਤ ਐੱਸਡੀਓ ਨੇ ਕਿਹਾ ਕਿ ਉਨ੍ਹਾਂ ਨੂੰ ਹਰਸਿਮਰਨ ਸਿੰਘ ਦਾ ਫੋਨ ਆਇਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਜਾਅਲੀ ਜਾਂ ਨਾਜਾਇਜ਼ ਬਿਜਲੀ ਕੁਨੈਕਸ਼ਨ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਵਿਭਾਗ ਵੱਲੋਂ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਹਰਸਿਮਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਅਧਿਕਾਰੀ ਨੂੰ ਛੱਪੜ ਦਾ ਕੁਨੈਕਸ਼ਨ ਨਿਯਮਾਂ ਅਨੁਸਾਰ ਰੈਗੂਲਰ ਕਰਨ ਲਈ ਕਿਹਾ ਸੀ। 

ਉਨ੍ਹਾਂ ਦਾਅਵਾ ਕੀਤਾ ਕਿ ਉਹ ਬਿਜਲੀ ਚੋਰੀ ਨੂੰ ਉਤਸ਼ਾਹਿਤ ਨਹੀਂ ਕਰਦੇ ਅਤੇ ਉਨ੍ਹਾਂ ਦਾ ਮਕਸਦ ਕੁਨੈਕਸ਼ਨ ਨੂੰ ਨਿਯਮਾਂ ਮੁਤਾਬਕ ਕਰਵਾਉਣਾ ਸੀ। ਮਾਮਲੇ ਵਿੱਚ ਇਹ ਵੀ ਸਵਾਲ ਉੱਠ ਰਹੇ ਹਨ ਕਿ ਕੀ ਹਰਸਿਮਰਨ ਸਿੰਘ ਨੂੰ ਵਿਧਾਇਕ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਜ਼ਿੰਮੇਵਾਰੀ ਜਾਂ ਲਿਖਤੀ ਅਧਿਕਾਰ ਦਿੱਤਾ ਗਿਆ ਸੀ। ਨਾਲ ਹੀ ਇਹ ਸਪੱਸ਼ਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਕਿ ਫੋਨ ਤੋਂ ਬਾਅਦ ਪਾਵਰਕਾਮ ਵੱਲੋਂ ਕੋਈ ਕਾਰਵਾਈ ਰੋਕੀ ਗਈ ਜਾਂ ਨਹੀਂ। ਮਾਮਲੇ ਦੀ ਸਥਿਤੀ ਸਪੱਸ਼ਟ ਕਰਨ ਲਈ ਵਿਭਾਗੀ ਜਾਂਚ ਦੀ ਮੰਗ ਵੀ ਉੱਠ ਰਹੀ ਹੈ।

Harsimran singh s conversation with sdo goes viral questions raised over electricity connection


Popular Posts
Just Now