ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਰਾਜਾ ਵੜਿੰਗ ਨੇ ਇਸ ਸਾਬਕਾ ਵਿਧਾਇਕ ਨੂੰ ਪਾਰਟੀ 'ਚੋ ਕੱਢਿਆ, ਕਹੀ ਇਹ ਗੱਲ

ਰਾਜਾ ਵੜਿੰਗ ਨੇ ਇਸ ਸਾਬਕਾ ਵਿਧਾਇਕ ਨੂੰ ਪਾਰਟੀ 'ਚੋ ਕੱਢਿਆ, ਕਹੀ ਇਹ ਗੱ


LPTV / Chandigarh

ਲਾਈਵ ਪੰਜਾਬੀ ਬਿਊਰੋ: ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਚੰਡੀਗੜ੍ਹ ਤੋਂ ਪਰਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਕਿਹਾ ਕਿ ਸੋਮਵਾਰ ਨੂੰ ਉਹ ਪ੍ਰੈਸ ਕਾਨਫਰੰਸ ਕਰਕੇ ਪਿਰਮਲ ਧੌਲਾ ਨੂੰ ਪਾਰਟੀ ਵਿੱਚੋਂ ਕੱਢਣ ਬਾਰੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਜਾਣੂ ਕਰਵਾਉਣਗੇ।
ਤੁਹਾਨੂੰ ਦੱਸ ਦੇਈਏ ਕਿ ਪਿਰਮਲ ਸਿੰਘ ਧੌਲਾ ਨੇ 2017 ਵਿੱਚ ਭਦੌੜ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਜਿੱਤੀ ਸੀ। ਸੁਖਪਾਲ ਸਿੰਘ ਖਹਿਰਾ ਦੇ ਨਾਲ ਹੀ ਉਹ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਦੌੜ ਤੋਂ ਕਾਂਗਰਸ ਦੀ ਟਿਕਟ ਲਈ ਕਾਫੀ ਦੌੜ ਲੱਗੀ ਸੀ ਪਰ ਕਾਂਗਰਸ ਹਾਈਕਮਾਂਡ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ ਵਿੱਚ ਉਤਾਰਿਆ ਸੀ।

Raja Waring expelled this former MLA from the party


Popular Posts
Just Now