ਸੀਰੀਜ਼ ਦੀ ਭਾਰਤ ਵਿੱਚ ਧਮਾਕੇਦਾਰ ਐਂਟਰੀ: ਮੁੰਬਈ-ਦਿੱਲੀ ਦੇ Apple ਸਟੋਰਾਂ 'ਤੇ ਪੂਰੀ ਰਾਤ ਲਾਈਨ ਵਿੱਚ ਖੜ੍ਹੇ ਰਹੇ ਲੋਕ ਭਾਰਤ ਦੀ ਜਿੱਤ ਤੋਂ ਬਾਅਦ ਸ਼੍ਰੇਅਸ ਅਯਰ ਨੇ ਪੇਸ਼ ਕੀਤੀ ਮਿਸਾਲ, ਅਫਗਾਨ ਕਪਤਾਨ ਨਾਲ ਸਾਂਝੀ ਕੀਤੀ ਟਰਾਫੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 19-09-2026 ਅੰਮ੍ਰਿਤਸਰ ਵਿੱਚ ਡਿਊਟੀ ਤੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਅਮਰੀਕਾ ਚ ਪੰਜਾਬੀ ਟਰੱਕ ਡਰਾਈਵਰ ਤੇ 17 ਵਾਰ ਚਾਕੂ ਨਾਲ ਹਮਲਾ ਸ਼ੂਟਆਊਟ ਤੋਂ ਪਹਿਲਾਂ ਗੈਂਗਸਟਰਾਂ ਨੇ ਖਾਈ ਬਿਰਯਾਨੀ, ਪੌਣੇ ਘੰਟੇ ਰੇਕੀ ਕੀਤੀ, ਹਥਿਆਰ ਲੈ ਕੇ ਆਏ, ਪੁਲਿਸ ਨੇ ਵਿਧਾਇਕ ਨੂੰ ਫੰਕਸ਼ਨ ਵਿੱਚ ਆਉਣ ਤੋਂ ਰੋਕਿਆ ਫੀਲਡਗੰਜ ਵਿੱਚ ਨੌਜਵਾਨ ਨੇ ਕੀਤਾ ਸੁਸਾਈਡ, ਠੇਕੇਦਾਰ 'ਤੇ ਪੇਮੈਂਟ ਲਈ ਜਲੀਲ ਕਰਨ ਦੇ ਦੋਸ਼ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ 50% DA ਮਿਲੇਗਾ: CM ਦੀ ਮੀਟਿੰਗ ਵਿੱਚ 8% ਵਾਧੇ 'ਤੇ ਸਹਿਮਤੀ, 2 ਕਿਸ਼ਤਾਂ ਵਿੱਚ ਆਵੇਗਾ, ਅਗਲੇ ਮਹੀਨੇ ਦੀ ਸੈਲਰੀ ਵਿੱਚ ਜੁੜੇਗਾ ਏਸ਼ੀਅਨ ਟਰਾਫੀ ਲਈ ਪਾਕਿਸਤਾਨ ਹਾਕੀ ਨੇ ਭਾਰਤ ਆਉਣ ਤੋਂ ਕੀਤਾ ਇਨਕਾਰ, ਹਾਕੀ ਇੰਡੀਆ ਨੇ ਦਿੱਤਾ ਕਰਾਰਾ ਜਵਾਬ ਮਸ਼ਹੂਰ ਹਰਿਆਣਵੀ ਗਾਇਕ ਦਿਲੇਰ ਖਰਕੀਆ ਦੀ ਰੇਂਜ ਰੋਵਰ 'ਤੇ ਫਾਇਰਿੰਗ! ਗੋਲੀਆਂ ਚਲਾ ਕੇ ਹਮਲਾਵਰ ਮੌਕੇ ਤੋਂ ਫ਼ਰਾਰ

ਅੰਮ੍ਰਿਤਸਰ ਵਿੱਚ ਡਿਊਟੀ ਤੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ਵਿੱਚ ਡਿਊਟੀ ਤੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਹਰਜੀਤ


Live Punjabi TV / Amritsar

ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ

ਹਸਪਤਾਲ ਵਿੱਚ ਇਲਾਜ ਦੌਰਾਨ ਹੋਈ ਮੌਤ

ਅੰਮ੍ਰਿਤਸਰ ਵਿੱਚ ਡਿਊਟੀ ਤੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਦਾਣਾ ਮੰਡੀ ਇਲਾਕੇ ਵਿੱਚ ਮੋਟਰਸਾਈਕਲ ਤੇ ਗਸ਼ਤ ਕਰ ਰਹੇ ਸਨ। ਹਮਲੇ ਵਿੱਚ ASI ਦੀ ਗਰਦਨ ਤੇ ਗੋਲੀ ਲੱਗੀ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਹਰਜੀਤ ਸਿੰਘ ਤਰਨ ਤਾਰਨ ਦੇ ਰਹਿਣ ਵਾਲੇ ਸਨ ਅਤੇ ਅੰਮ੍ਰਿਤਸਰ ਦੇ ਗੇਟ ਹਕੀਮਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਨ। ਵੀਰਵਾਰ ਰਾਤ ਕਰੀਬ 2:30 ਤੋਂ 3:00 ਵਜੇ ਦੇ ਵਿਚਕਾਰ ਉਹ ਦਾਣਾ ਮੰਡੀ ਇਲਾਕੇ ਵਿੱਚ ਪੁਲਿਸ ਡਿਊਟੀ ਤੇ ਸਨ। ਇਸ ਦੌਰਾਨ ਮੋਟਰਸਾਈਕਲ ਤੇ ਆਏ ਦੋ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਬਾਰੀ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਗੋਲੀ ASI ਦੀ ਗਰਦਨ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਘਟਨਾ ਸਥਾਨ ਤੇ ਪਹੁੰਚੀ ਅਤੇ ਜ਼ਖ਼ਮੀ ASI ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵੱਲੋਂ ਇਲਾਜ ਸ਼ੁਰੂ ਕੀਤਾ ਗਿਆ, ਪਰ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਰਹੀ। ਆਖ਼ਰਕਾਰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

DGP ਗੌਰਵ ਯਾਦਵ ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ
ਘਟਨਾ ਤੋਂ ਬਾਅਦ ਪੰਜਾਬ ਦੇ DGP ਗੌਰਵ ਯਾਦਵ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਅਤੇ ਬਾਰਡਰ ਰੇਂਜ ਦੇ IG ਗੁਰਪ੍ਰੀਤ ਸਿੰਘ ਭੁੱਲਰ ਨਾਲ ਮਿਲ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

TTH ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ
ਇਸ ਹੱਤਿਆ ਤੋਂ ਬਾਅਦ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (TTH) ਨਾਮਕ ਸੰਗਠਨ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਅਜੇ ਤੱਕ ਇਸ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ ਹੈ।

ਦੱਸਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਇਸੇ ਸੰਗਠਨ ਨੇ 11 ਸਤੰਬਰ ਨੂੰ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ASI ਜਸਵੰਤ ਸਿੰਘ ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਸੀ। ਸੁਰੱਖਿਆ ਏਜੰਸੀਆਂ ਇਨ੍ਹਾਂ ਦਾਅਵਿਆਂ ਦੀ ਸੱਚਾਈ ਦੀ ਜਾਂਚ ਕਰ ਰਹੀਆਂ ਹਨ।

DGP ਮੁਤਾਬਕ ASI ਨੂੰ .30 ਬੋਰ ਦੇ ਪਿਸਤੌਲ ਨਾਲ ਬਹੁਤ ਨੇੜਿਓਂ ਗੋਲੀ ਮਾਰੀ ਗਈ। ਘਟਨਾ ਸਥਾਨ ਤੋਂ ਮਿਲਿਆ ਚੱਲਿਆ ਹੋਇਆ ਕਾਰਤੂਸ ਦਾ ਖੋਲ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਜਾਂਚ ਕੀਤੀ ਜਾ ਰਹੀ ਹੈ।

Amritsar ASI Murder


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now