ਨਾਬਾਲਗ ਦੀਆਂ AI ਤਸਵੀਰਾਂ ਵਾਇਰਲ ਕਰਨ ਦਾ ਮਾਮਲਾ, ਅਣਪਛਾਤੇ ਖ਼ਿਲਾਫ਼ FIR ਵਾਰਿਸ ਪੰਜਾਬ ਦੇ ਆਗੂ ਚਮਕੌਰ ਸਿੰਘ ਦਿੱਲੀ ਏਅਰਪੋਰਟ ’ਤੇ ਗ੍ਰਿਫ਼ਤਾਰ ਤਿਉਹਾਰਾਂ ਤੋਂ ਪਹਿਲਾਂ ਫਰੀਦਕੋਟ ਪੁਲਿਸ ਦਾ ਸਰਚ ਆਪ੍ਰੇਸ਼ਨ ਗੋਵਿੰਦਾ ਨਾਲ ਡੇਟਿੰਗ ਦੀਆਂ ਖਬਰਾਂ 'ਤੇ ਭੜਕੀਂ ਕੋਮਲ ਰਾਨੀ SBI ਬੈਂਕ ਦੇ ਮੈਨੇਜਰ ਨੇ ਮ੍ਰਿਤਕ ਗਾਹਕ ਦੇ ਖਾਤੇ ਤੋਂ ਆਪਣੇ ਬੇਟੇ ਦੇ ਅਕਾਊਂਟ ਵਿੱਚ ਟ੍ਰਾਂਸਫਰ ਕੀਤੇ 61.57 ਲੱਖ ਰੁਪਏ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 29-09-2026 ਉੱਜੈਨ ਵਿੱਚ ਸ਼ਾਹੀ ਮਸਜਿਦ ਦੇ ਹਿੱਸੇ ਨੂੰ ਹਟਾਉਣ ਨੂੰ ਲੈ ਕੇ ਬਵਾਲ ਜੰਮੂ-ਕਸ਼ਮੀਰ ਵਿੱਚ ਦਰਦਨਾਕ ਹਾਦਸਾ, ਡੂੰਘੀ ਖੱਡ ਵਿੱਚ ਡਿੱਗੀ ਸੂਮੋ; 5 ਲੋਕਾਂ ਦੀ ਮੌਤ ਏਸ਼ੀਅਨ ਗੇਮਜ਼ 2026 ਵਿੱਚ ਭਾਰਤ - ਲਾਈਵ, ਸਕੋਰ, ਅਪਡੇਟਸ, ਨਤੀਜੇ, ਦਿਨ 9 ਪਾਕਿਸਤਾਨੀ ਸਿਤਾਰਾ ਬਾਬਰ ਆਜ਼ਮ ਦੀ ਘਰੇਲੂ ਵਾਪਸੀ ਨਿਰਾਸ਼ਾਜਨਕ ਰਹੀ

ਤਿਉਹਾਰਾਂ ਤੋਂ ਪਹਿਲਾਂ ਫਰੀਦਕੋਟ ਪੁਲਿਸ ਦਾ ਸਰਚ ਆਪ੍ਰੇਸ਼ਨ

ਤਿਉਹਾਰਾਂ ਤੋਂ ਪਹਿਲਾਂ ਫਰੀਦਕੋਟ ਪੁਲਿਸ ਦਾ ਸਰਚ ਆਪ੍ਰੇਸ਼ਨ


Live Punjabi TV / Faridkot

85 ਸ਼ੱਕੀ ਵਿਅਕਤੀਆਂ ਦੀ ਜਾਂਚ

ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ

ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਫਰੀਦਕੋਟ ਪੁਲਿਸ ਨੇ ਸੋਮਵਾਰ ਨੂੰ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਇਆ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ’ਤੇ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਕਰੀਬ 100 ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਪੁਲਿਸ ਨੇ ਡਾਗ ਸਕੁਐਡ, ਐਂਟੀ-ਸੈਬੋਟਾਜ਼ ਟੀਮ ਅਤੇ ਡਰੋਨ ਕੈਮਰਿਆਂ ਦੀ ਮਦਦ ਨਾਲ ਰੇਲਵੇ ਸਟੇਸ਼ਨਾਂ ਅਤੇ ਆਸ-ਪਾਸ ਦੇ ਇਲਾਕਿਆਂ ਦੀ ਜਾਂਚ ਕੀਤੀ।

ਪੁਲਿਸ ਮੁਤਾਬਕ 85 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਅਤੇ 49 ਵਾਹਨਾਂ ਦੀ ਜਾਂਚ ਕੀਤੀ ਗਈ। ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ, ਜਦਕਿ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਵਾਹਨ ਐਪ ਰਾਹੀਂ ਤਸਦੀਕ ਕੀਤੀ ਗਈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ ਜਾਂਚ ਦੌਰਾਨ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ।

Faridkot Police s Search Operation Ahead Of Festivals


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now