ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ
October 7, 2026 / crime
Live Punjabi TV /
Ludhiana
ਇੱਕ ਗਲੌਕ 9mm ਪਿਸਤੌਲ ਸਮੇਤ 20 ਜਿੰਦਾ ਕਾਰਤੂਸ ਬਰਾਮਦ
ਦੋਸ਼ੀ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ
ਇੱਕ ਵੱਡੀ ਕਾਮਯਾਬੀ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (#AGTF) ਪੰਜਾਬ ਨੇ ਕਮਿਸ਼ਨਰੇਟ ਪੁਲਿਸ, ਲੁਧਿਆਣਾ ਨਾਲ ਸਾਂਝੇ ਆਪਰੇਸ਼ਨ ਵਿੱਚ ਇੱਕ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਗਲੌਕ 9mm ਪਿਸਤੌਲ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪ੍ਰਾਰੰਭਿਕ ਜਾਂਚ ਤੋਂ ਪਤਾ ਲੱਗਦਾ ਹੈ ਕਿ ਦੋਸ਼ੀ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਚੰਡੀਗੜ੍ਹ/ਮੋਹਾਲੀ ਇਲਾਕੇ ਵਿੱਚ ਇੱਕ ਨਿਸ਼ਾਨਾ ਦਿੱਤਾ ਗਿਆ ਸੀ ਤਾਂ ਜੋ ਜ਼ਬਰਦਸਤੀ ਵਸੂਲੀ ਦੇ ਸਬੰਧ ਵਿੱਚ ਫਾਇਰਿੰਗ ਕੀਤੀ ਜਾ ਸਕੇ। ਉਨ੍ਹਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਯੋਜਨਾਬੱਧ ਫਾਇਰਿੰਗ ਦੀ ਘਟਨਾ ਨੂੰ ਰੋਕ ਦਿੱਤਾ।
ਇਸ ਸਬੰਧ ਵਿੱਚ ਪੀ.ਐੱਸ. ਡਿਵੀਜ਼ਨ ਨੰਬਰ 08, ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਹੋਰ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧ ਨੂੰ ਰੋਕਨ ਅਤੇ #ਪੰਜਾਬ ਭਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸੁਰੱਖਿਅਤਾ ਨੂੰ ਯਕੀਨੀ ਬਣਾਉਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Two Associates Linked To A Gangster Network Have Been Arrested And A Glock 9mm Pistol Along With 20 Live Cartridges Has Been Recovered