ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਗਲਾਡਾ ਦਾ ਨੋਟਿਸ ਠੇਗੇ ਪਰ, ਰਾਮਲੀਲਾ ਕਮੇਟੀ ਨੇ ਨਿਯਮਾਂ ਦੀ ਅਣਦੇਖੀ ਕਰਕੇ ਲਗਾਏ ਝੂਲੇ ਅੰਮ੍ਰਿਤਸਰ ਏਅਰਪੋਰਟ 'ਤੇ 16 ਯਾਤਰੀ ਹਿਰਾਸਤ ਵਿੱਚ, ਟਿਕਟਾਂ ਨਿਕਲੀਆਂ ਫਰਜ਼ੀ ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਦੀ ਤਾਰੀਖ ਬਦਲੀ, ਆਟੋ ਵਿੱਚ ਬਜ਼ੁਰਗ ਦਾ ਪਰਸ ਚੋਰੀ: ਸੀਟ ਬਦਲਦੇ ਹੀ ਗਾਇਬ ਹੋਇਆ ਪੰਜਾਬ ਬੰਦ ਸੱਦੇ ਦੌਰਾਨ ਲੁਧਿਆਣਾ ਵਿੱਚ ਪ੍ਰਦਰਸ਼ਨ ਕਰਦੇ ਨੌਜਵਾਨ ਦੀ ਮੌਤ ਸੀ.ਬੀ.ਆਈ. ਖੰਗਾਲੇਗੀ 15 ਵਿਭਾਗਾਂ ਦੀਆਂ ਫਾਈਲਾਂ, ਪੰਜਾਬ ਸਰਕਾਰ ਤੋਂ ਮੰਗਿਆ ਮੂਲ ਰਿਕਾਰਡ ਪੰਜਾਬ ਆਉਣਗੇ ਕਾਂਗਰਸ ਪ੍ਰਭਾਰੀ ਸਚਿਨ ਪਾਇਲਟ ਝੋਟਾ ਕਤਲ ਕੇਸ: ਅਦਾਲਤ ਵਿੱਚ ਦੋਸ਼ੀ ਅਸ਼ਵਨੀ ਅਤੇ ਉਸਦੇ ਸਾਥੀ ਦੀ ਪੇਸ਼ੀ ਪੰਜਾਬ 'ਚ ਸਰਕਾਰੀ ਛੁੱਟੀ, ਮੁਲਾਜ਼ਮਾਂ ਦੀਆਂ ਮੌਜਾਂ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂ


Live Punjabi Tv / Amritsar

ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। 

ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ ਦੀ ਅਸਾਲਟ ਰਾਈਫਲ, ਦੋ ਹੈਂਡ ਗ੍ਰਨੇਡ ਅਤੇ 13 ਵਿਦੇਸ਼ੀ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਉਸ ਦੇ ਪੁੱਤਰ ਜਸਕਰਨ ਸਿੰਘ ਦੋਵੇਂ ਵਾਸੀ ਪਿੰਡ ਬੱਲਰਵਾਲ, ਹਲਕਾ ਅਜਨਾਲਾ ਅੰਮ੍ਰਿਤਸਰ; ਵੀਨੂ ਵਾਸੀ ਸਾਗਰਪੁਰ, ਬਟਾਲਾ; ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਸੂਲਪੁਰ ਅਤੇ ਗੌਰਵ ਮਸੀਹ ਵਾਸੀ ਪਿੰਡ ਗੌਂਸਪੁਰਾ, ਬਟਾਲਾ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ 9ਐਮਐਮ ਗਲੌਕ ਅਤੇ ਨੌਂ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 25 ਜ਼ਿੰਦਾ ਕਾਰਤੂਸ ਵੀ ਬਾਰਮਦ ਹੋਏ ਹਨ। 

ਹਥਿਆਰਾਂ ਅਤੇ ਵਿਸਫੋਟਕਾਂ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ—ਹੌਂਡਾ ਲਿਵੋ ਅਤੇ ਹੀਰੋ ਸਪਲੈਂਡਰ ਜਿਨ੍ਹਾਂ ਦੀ ਵਰਤੋਂ ਇਨ੍ਹਾਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।

Counter intelligence amritsar arrested five individuals including a father and son


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now