ਦਲੇਰ ਮਹਿੰਦੀ ਨੂੰ ਮਿਲੀ ਰਾਹਤ; ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਸਜ਼ਾ ‘ਤੇ ਲਾਈ ਰੋਕ

ਦਲੇਰ ਮਹਿੰਦੀ ਨੂੰ ਮਿਲੀ ਰਾਹਤ; ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੁਣ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ‘ਤੇ ਰੋਕ ਲਾ ਦਿੱਤੀ ਹੈ। ਜੁਲਾਈ ਵਿੱਚ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨੇ ਮਹਿੰਦੀ ਦੀ ਸਜ਼ਾ ਖ਼ਿਲਾਫ਼ ਦਾਇਰ ਅਪੀਲ ਨੂੰ ਖਾਰਜ ਕਰ ਦਿੱਤਾ ਸੀ, ਜਿਸ ਮਗਰੋਂ ਉਸ ਨੂੰ ਜੇਲ੍ਹ ਜਾਣਾ ਪਿਆ ਸੀ। 16 ਮਾਰਚ 2018 ਨੂੰ ਪਟਿਆਲਾ ਦੀ ਹੇਠਲੀ ਅਦਾਲਤ ਨੇ ਉਸ ਨੂੰ ਮਨੁੱਖੀ ਤਸਕਰੀ ਦੇ 19 ਸਾਲ ਪੁਰਾਣੇ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਸੀ। ਸਜ਼ਾ ਦੇ ਇਸ ਫੈਸਲੇ ਵਿਰੁੱਧ ਦਲੇਰ ਮਹਿੰਦੀ ਨੇ ਵਧੀਕ ਸੈਸ਼ਨ ਜੱਜ, ਪਟਿਆਲਾ ਦੇ ਸਾਹਮਣੇ ਅਪੀਲ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ। ਚਾਰ ਸਾਲ ਦੀ ਅਪੀਲ ‘ਤੇ ਸੁਣਵਾਈ ਤੋਂ ਬਾਅਦ ਵਧੀਕ ਸੈਸ਼ਨ ਜੱਜ ਨੇ ਜੁਲਾਈ ‘ਚ ਦਲੇਰ ਮਹਿੰਦੀ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ ਅਤੇ ਸਜ਼ਾ ਬਰਕਰਾਰ ਰੱਖਣ ਦਾ ਹੁਕਮ ਦਿੱਤਾ ਸੀ। ਅਪੀਲ ਖਾਰਜ ਕਰਨ ਦੇ ਇਸ ਫੈਸਲੇ ਦੇ ਖਿਲਾਫ ਹੁਣ ਦਲੇਰ ਮਹਿੰਦੀ ਨੇ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਹੈ। ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨੇ ਇਸ ਸਾਲ 14 ਜੁਲਾਈ ਨੂੰ ਦਲੇਰ ਮਹਿੰਦੀ ਦੀ ਸਜ਼ਾ ਵਿਰੁੱਧ ਦਾਇਰ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਸਜ਼ਾ ਖਾਰਜ ਹੋਣ ਤੋਂ ਬਾਅਦ ਮਹਿੰਦੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ। ਉਹ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ।

Darer Mehndi got relief The High Court stayed the sentence passed by the lower court


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now