ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਨੈਸ਼ਨਲ ਬੈਂਕ 'ਚ ਮਿਲੇ 42 ਲੱਖ ਦੇ ਗਲੇ ਨੋਟ, 4 ਅਧਿਕਾਰੀ ਸਸਪੈਂਡ, ਪੜ੍ਹੋ ਪੂਰੀ ਖ਼ਬਰ

ਪੰਜਾਬ ਨੈਸ਼ਨਲ ਬੈਂਕ 'ਚ ਮਿਲੇ 42 ਲੱਖ ਦੇ ਗਲੇ ਨੋਟ, 4 ਅਧਿਕਾਰੀ ਸਸਪੈਂ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਕਾਨਪੁਰ 'ਚ ਪੰਜਾਬ ਨੈਸ਼ਨਲ ਬੈਂਕ ਦੀ ਪਾਂਡੂ ਨਗਰ ਸ਼ਾਖਾ ਦੀ ਕਰੰਸੀ ਚੈਸਟ ਵਿੱਚ ਰੱਖੇ 42 ਲੱਖ ਰੁਪਏ ਸਿੱਲ ਹੋਣ ਕਾਰਨ ਗਲ ਗਏ । ਬੈਂਕ ਅਧਿਕਾਰੀਆਂ ਨੇ ਇਸ ਮਾਮਲੇ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਣ ਦਿੱਤਾ ਪਰ ਜੁਲਾਈ ਦੇ ਅਖੀਰ ਵਿੱਚ ਜਦੋਂ ਆਰਬੀਆਈ ਨੇ ਕਰੰਸੀ ਚੈਸਟ ਦਾ ਆਡਿਟ ਕੀਤਾ ਤਾਂ ਸਾਰਾ ਮਾਮਲਾ ਸਾਹਮਣੇ ਆ ਗਿਆ । ਆਡਿਟ ਵਿੱਚ ਇਹ ਰਕਮ ਇੰਨੀ ਵੱਡੀ ਨਹੀਂ ਸੀ । ਬਾਅਦ ਵਿੱਚ ਜਦੋਂ ਗਿਣਤੀ ਕੀਤੀ ਗਈ ਤਾਂ 42 ਲੱਖ ਰੁਪਏ ਦੀ ਕਰੰਸੀ ਨੋਟਾਂ ਦੇ ਸਿੱਲ ਹੋਣ ਕਰਕੇ ਗਲਣ ਦਾ ਖ਼ੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਸੀਨੀਅਰ ਮੈਨੇਜਰ ਕਰੰਸੀ ਚੈਸਟ ਦੇਵੀ ਸ਼ੰਕਰ ਸਣੇ ਚਾਰ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਅਧਿਕਾਰੀ ਹਾਲ ਹੀ ਵਿੱਚ ਤਬਾਦਲੇ ਤੋਂ ਬਾਅਦ ਇੱਥੇ ਆਏ ਸਨ।
ਆਰਬੀਆਈ ਦੇ ਅਧਿਕਾਰੀਆਂ ਨੇ 25 ਜੁਲਾਈ ਤੋਂ 29 ਜੁਲਾਈ 2022 ਤੱਕ ਬ੍ਰਾਂਚ ਦੀ ਕਰੰਸੀ ਚੈਸਟ ਦੀ ਜਾਂਚ ਕੀਤੀ । ਇਸ ਤੋਂ ਬਾਅਦ ਉਨ੍ਹਾਂ ਨੇ 14,74,500 ਰੁਪਏ ਘੱਟ ਹੋਣ ਅਤੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਰਕਮ ਵਿੱਚ 10 ਲੱਖ ਦਾ ਫਰਕ ਹੋਣ ਦੀ ਰਿਪੋਰਟ ਦਿੱਤੀ ਸੀ । ਇਸ ਦੇ ਨਾਲ ਹੀ 10 ਰੁਪਏ ਦੇ 79 ਬੰਡਲ ਅਤੇ 20 ਰੁਪਏ ਦੇ 49 ਬੰਡਲ ਖਰਾਬ ਹੋਣ ਦੀ ਜਾਣਕਾਰੀ ਦਿੱਤੀ ਗਈ। ਸੂਤਰਾਂ ਮੁਤਾਬਕ ਇਸ ਤੋਂ ਬਾਅਦ ਹਫ਼ਤਿਆਂ ਤੱਕ ਨੋਟਾਂ ਦੀ ਗਿਣਤੀ ਕੀਤੀ ਗਈ । ਇਸ ਵਿੱਚ ਪਤਾ ਲੱਗਿਆ ਕਿ 42 ਲੱਖ ਰੁਪਏ ਦੇ ਗਲ ਗਏ ਹਨ। ਇਸ ਮਾਮਲੇ ਵਿੱਚ ਦੇਵੀ ਸ਼ੰਕਰ, ਸੀਨੀਅਰ ਮੈਨੇਜਰ ਕਰੰਸੀ ਚੈਸਟ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਹ ਤਬਾਦਲਾ ਹੋ ਕੇ 25 ਜੁਲਾਈ ਨੂੰ ਆਏ ਸੀ, ਜਦੋਂ ਕਿ ਚੇਸਟ ‘ਚ ਰੁਪਏ ਗਲਣ ਦੀ ਘਟਨਾ ਇਸ ਤੋਂ ਪਹਿਲਾਂ ਦੀ ਹੈ।
ਵੀ ਬੈਂਕਰਜ਼ ਦੇ ਕੌਮੀ ਕਨਵੀਨਰ ਕਮਲੇਸ਼ ਚਤੁਰਵੇਦੀ ਨੇ ਬੈਂਕ ਦੇ ਹੋਰ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕਰਦਿਆਂ ਦੋਸ਼ ਲਾਇਆ ਹੈ ਕਿ ਪ੍ਰਬੰਧਕ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਸ ਨੇ ਇਹ ਵੀ ਦੋਸ਼ ਲਾਇਆ ਕਿ 13 ਸਤੰਬਰ ਨੂੰ ਇੱਕ ਸੀਨੀਅਰ ਅਧਿਕਾਰੀ ਅਤੇ ਅਫ਼ਸਰ ਯੂਨੀਅਨ ਦੇ ਇੱਕ ਸਾਬਕਾ ਆਗੂ ਨੇ ਬੈਂਕ ਦੇ ਚਾਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।
ਕਰੰਸੀ ਚੈਸਟਾਂ ਵਿੱਚ ਨੋਟਾਂ ਨੂੰ ਬਕਸੇ ਵਿੱਚ ਵੀ ਭਰ ਕੇ ਥਾਥਾਂ ‘ਤੇ ਰੱਖ ਦਿੱਤਾ ਗਿਆ । ਨੋਟ ਵੱਡੀ ਤਿਜੌਰੀ ਵਿੱਚ ਨਹੀਂ ਰੱਖੇ ਗਏ ਸਨ। ਪਾਂਡੂ ਨਗਰ ਚੈਸਟ ਕਰੇਂਸੀ ਅੰਡਰਗਰਾਉਂਡ ਹੈ। ਇੱਥੇ ਕੰਧ ਕੰਕਰੀਟ ਦੀ ਬਣੀ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਨਵਾਂ ਕੈਸ਼ ਆਉਂਦਾ ਰਿਹਾ ਹੋਵੇਗਾ ਅਤੇ ਪੁਰਾਣੇ ਬਕਸੇ ਪਿੱਛੇ ਖਿਸਕਾਏ ਜਾਂਦੇ ਰਹੇ । ਜ਼ਿਆਦਾ ਸਮਾਂ ਬੀਤਣ ਅਤੇ ਹਰ ਪਾਸੇ ਨਮੀ ਹੋਣ ਕਾਰਨ 42 ਲੱਖ ਨੋਟ ਗਲ ਗਏ। ਮਾਹਿਰਾਂ ਅਨੁਸਾਰ ਜੇਕਰ ਨੋਟ ਖਰਾਬ ਹੋ ਜਾਂਦੇ ਹਨ ਤਾਂ ਆਰਬੀਆਈ ਦੇ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਨਸ਼ਟ ਕਰਕੇ ਨਵੀਂ ਕਰੰਸੀ ਜਾਰੀ ਕੀਤੀ ਜਾਂਦੀ ਹੈ। ਇਸ ਮਾਮਲੇ ਵਿੱਚ ਹਰ ਨਿਯਮ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਨੋਟਾਂ ਦੇ ਡੱਬੇ ਜ਼ਮੀਨ ‘ਤੇ ਰੱਖੇ ਹੋਏ ਸਨ।

42 lakh neck notes found in Punjab National Bank 4 officers suspended Read full news


Popular Posts
Just Now