ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਐੱਸਜੀਪੀਸੀ ਨੂੰ ਦਿੱਤਾ ਝਟਕਾ; HSGPC ਐਕਟ 'ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਮਾਨਤਾ ਰੱਖੀ ਬਰਕਰਾਰ

ਐੱਸਜੀਪੀਸੀ ਨੂੰ ਦਿੱਤਾ ਝਟਕਾ; HSGPC ਐਕਟ 'ਤੇ ਸੁਪਰੀਮ ਕੋਰਟ ਦਾ ਵੱਡਾ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਸੁਪਰੀਮ ਕੋਰਟ ਨੇ HSGPC ਐਕਟ 2014 ਦੀ ਮਾਨਤਾ ਬਰਕਰਾਰ ਰੱਖਣ ਦਾ ਵੱਡਾ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ SGPC ਵੱਲੋਂ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਰਅਸਲ ਮੁੱਦਾ ਗੁਰਦੁਆਰਿਆਂ ਦੀ ਆਮਦਨੀ ਨਾਲ ਜੁੜਿਆ ਹੈ। ਇਹ ਐਕਟ ਹੁੱਡਾ ਸਰਕਾਰ ਵੇਲੇ ਲਿਆਂਦਾ ਗਿਆ ਸੀ ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਦੱਸ ਦਈਏ ਕਿ ਇਹ ਪਟੀਸ਼ਨ ਸ਼੍ਰੋਮਣੀ ਕਮੇਟੀ ਮੈਂਬਰ ਹਰਭਜਨ ਸਿੰਘ ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ਨੇ ਦਲੀਲ ਦਿੱਤੀ ਸੀ ਕਿ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਟਰੋਲ ਹੈ ਪਰ ਹਰਿਆਣਾ 'ਚ ਤਾਕਤ ਦੀ ਵਰਤੋਂ ਕਰਕੇ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਪਟੀਸ਼ਨ ਨੂੰ ਹੁਣ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਹੈ ਤੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ, 2014 ਦੀ ਸੰਵਿਧਾਨਕ ਮਾਨਤਾ ਨੂੰ ਬਰਕਰਾਰ ਰੱਖਿਆ ਹੈ।

A blow to SGPC Supreme Court decision on HSGPC Act upheld


Popular Posts
Just Now