ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਖ਼ੂਨ ਦੇ ਰਿਸ਼ਤੇ ਹੋਏ ਪਾਣੀ; ਜਾਇਦਾਦ ਦੇ ਲਾਲਚ 'ਚ ਨਸ਼ੇੜੀ ਪੁੱਤ ਨੇ ਆਪਣੇ ਪਿਓ ਨੂੰ ਬਾਲੇ ਮਾਰ-ਮਾਰ ਉਤਾਰ 'ਤਾ ਮੌਤ ਦੇ ਘਾਟ

ਖ਼ੂਨ ਦੇ ਰਿਸ਼ਤੇ ਹੋਏ ਪਾਣੀ; ਜਾਇਦਾਦ ਦੇ ਲਾਲਚ 'ਚ ਨਸ਼ੇੜੀ ਪੁੱਤ ਨੇ ਆਪਣੇ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਪਟਿਆਲਾ: ਪਿੰਡ ਰਾਮਗੜ੍ਹ ‘ਚ ਨਸ਼ੇ ‘ਚ ਧੁੱਤ ਪੁੱਤ ਨੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਪੁੱਤਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਕਥਿਤ ਦੋਸ਼ੀ ਫਰਾਰ ਹੈ, ਜਿਸ ਦੀ ਪੁਲਸ ਟੀਮਾਂ ਤਲਾਸ਼ ਕਰ ਰਹੀਆਂ ਹਨ। ਥਾਣਾ ਭਾਦਸੋਂ ਦੇ ਇੰਚਾਰਜ ਇੰਸਪੈਕਟਰ ਅਨਵਰ ਅਲੀ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਦੇ ਨੰਦ ਸਿੰਘ (85) ਅਤੇ ਉਸ ਦੇ ਲੜਕੇ ਹਾਕਮ ਸਿੰਘ (50) ਵਿਚਕਾਰ ਅਕਸਰ ਝਗੜਾ ਰਹਿੰਦਾ ਸੀ।
ਦਰਅਸਲ, ਜਿਸ ਘਰ ਵਿੱਚ ਦੋਵੇਂ ਪਿਓ-ਪੁੱਤਰ ਰਹਿੰਦੇ ਸਨ, ਹਾਕਮ ਸਿੰਘ ਆਪਣੇ ਪਿਤਾ ਨੂੰ ਉਸ ਦੇ ਨਾਮ ਕਰਨ ਦੀ ਮੰਗ ਕਰ ਰਿਹਾ ਸੀ ਪਰ ਨੰਦ ਸਿੰਘ ਇਸ ਲਈ ਰਾਜ਼ੀ ਨਹੀਂ ਸੀ। ਸੋਮਵਾਰ ਦੇਰ ਰਾਤ ਵੀ ਪਿਓ-ਪੁੱਤ ਦਾ ਘਰ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਸ਼ਰਾਬ ਦੇ ਨਸ਼ੇ ‘ਚ ਧੁੱਤ ਹਾਕਮ ਸਿੰਘ ਨੇ ਬਾਲੇ ਨਾਲ ਆਪਣੇ ਬਜ਼ੁਰਗ ਪਿਤਾ ਦੇ ਸਿਰ ‘ਤੇ ਕਰੀਬ ਤਿੰਨ-ਚਾਰ ਵਾਰ ਕੀਤੇ।ਬਾਅਦ ‘ਚ ਦੋਸ਼ੀ ਪਿਤਾ ਨੂੰ ਖ਼ੂਨ ਨਾਲ ਲੱਥਪੱਥ ਹਾਲਤ ‘ਚ ਛੱਡ ਕੇ ਫਰਾਰ ਹੋ ਗਿਆ। ਬਜ਼ੁਰਗ ਦਾ ਦੂਜਾ ਪੁੱਤਰ ਰੇਸ਼ਮ ਸਿੰਘ ਵੀ ਇਸੇ ਪਿੰਡ ਵਿੱਚ ਰਹਿੰਦਾ ਹੈ। ਗੁਆਂਢੀਆਂ ਰਾਹੀਂ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਤੁਰੰਤ ਮੌਕੇ ‘ਤੇ ਪਹੁੰਚਿਆ ਅਤੇ ਗੰਭੀਰ ਜ਼ਖ਼ਮੀ ਪਿਤਾ ਨੂੰ ਹਸਪਤਾਲ ਪਹੁੰਚਾਇਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਰੇਸ਼ਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

Blood related water In the greed of property the drug addict son killed his father


Popular Posts
Just Now