ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਖੌਫਨਾਕ ਵਾਰਦਾਤ; ਕਿਸਾਨ ਦਾ ਬੇਰਹਿਮੀ ਨਾਲ ਕੀਤਾ ਕਤਲ

Scary-incident-The-farmer-was-br


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਜ਼ਿਲ੍ਹੇ ਦੇ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੂਰੀਆਂ ਸੈਣੀਆਂ ਵਿਚ ਇਕ ਕਿਸਾਨ ਦੇ ਕਤਲ ਹੋਣ ਦੀ ਸਨਸਨੀਖੇਜ਼ ਖਬਰ ਮਿਲੀ ਹੈ। ਕਹੀ ਦੇ ਕਈ ਵਾਰ ਕਰਕੇ ਇਹ ਕਤਲ ਕੀਤਾ ਗਿਆ ਹੈ।ਸੂਚਨਾ ਮਿਲਦੇ ਹੀ ਮੌਕੇ ਤੇ ਪੁਹੰਚੀ ਪੁਲਿਸ ਪਾਰਟੀ ਵਲੋਂ ਕੇਸ ਦਰਜ ਕਰਦੇ ਹੋਏ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਪੁੱਤਰ ਗਿਆਨ ਸਿੰਘ ਉਮਰ ਕਰੀਬ 55 ਸਾਲ ਜੋ ਕਿ ਆਪਣੀ ਪਤਨੀ ਕੁਲਵੰਤ ਕੌਰ ਸਮੇਤ ਆਪਣੇ ਪਿੰਡ ਭੂਰੀਆਂ ਸੈਣੀਆਂ ਵਿੱਚ ਰਹਿੰਦਾ ਸੀ। ਮੰਗਲਵਾਰ ਨੂੰ ਉਸ ਦੀ ਪਤਨੀ ਆਪਣੇ ਰਿਸ਼ਤੇਦਾਰਾਂ ਕੋਲ ਲੁਧਿਆਣਾ ਗਈ ਹੋਈ ਸੀ।ਮ੍ਰਿਤਕ ਦੇ ਭਰਾ ਤਰਸੇਮ ਸਿੰਘ ਅਤੇ ਇਲਾਕੇ ਦੇ ਅਕਾਲੀ ਨੇਤਾ ਕਵਕਪ੍ਰੀਤ ਕਾਕੀ ਨੇ ਦੱਸਿਆ ਕਿ ਮਗਰੋਂ ਪਰਮਜੀਤ ਸਿੰਘ ਬੁੱਧਵਾਰ ਦੁਪਹਿਰ ਤਕ ਘਰੋਂ ਬਾਹਰ ਨਾ ਨਿਕਲਿਆ ਤਾਂ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰਾਂ ਨੇ ਜਦੋਂ ਕੁਝ ਪਿੰਡ ਵਾਸੀਆਂ ਦੀ ਮਦਦ ਨਾਲ ਘਰ ਅੰਦਰ ਜਾ ਕੇ ਦੇਖਿਆ ਤਾਂ ਪਰਮਜੀਤ ਸਿੰਘ ਦੀ ਖੂਨ ਚ ਲੱਥਪਥ ਲਾਸ਼ ਘਰ ਦੀ ਪਹਿਲੀ ਮੰਜ਼ਿਲ ਉੱਪਰ ਬਣੇ ਕਮਰੇ ਵਿਚ ਪਈ ਹੋਈ ਸੀ ।
ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਮੋਹਤਬਰਾਂ ਵੱਲੋਂ ਇਸ ਕਤਲ ਦੀ ਸੂਚਨਾ ਥਾਣਾ ਕਾਹਨੂੰਵਾਨ ਦੀ ਪੁਲਿਸ ਨੂੰ ਦਿੱਤੀ। ਇਸ ਦੌਰਾਨ ਥਾਣਾ ਕਾਹਨੂੰਵਾਨ ਥਾਣੇ ਦੀ ਪੁਲਿਸ ਪਾਰਟੀ ਘਟਨਾ ਸਥਾਨ ਤੇ ਪਹੁੰਚੀ।ਉਹਨਾਂ ਵੱਲੋਂ ਇਸ ਵਾਰਦਾਤ ਦੀ ਸੂਚਨਾ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਇਸ ਮੌਕੇ ਵੇਖਿਆ ਗਿਆ ਕਿ ਪਰਮਜੀਤ ਸਿੰਘ ਨੂੰ ਕਹੀ ਦੇ ਪੁੱਠੇ ਪਾਸਿਓਂ ਕਈ ਵਾਰ ਕਰਕੇ ਬੇਰਹਿਮੀ ਨਾਲ ਉਸ ਦਾ ਸਿਰ ਕੁਚਲ ਦਿੱਤਾ ਗਿਆ ਸੀ। ਉਸ ਦੇ ਪੂਰੇ ਸਰੀਰ ਤੇ ਵਾਰ ਕੀਤੇ ਗਏ ਸਨ ਅਤੇ ਪੂਰੇ ਦਾ ਪੂਰਾ ਸਰੀਰ ਖ਼ੂਨ ਨਾਲ ਲੱਥਪਥ ਪਿਆ ਹੋਇਆ ਸੀ।

Scary incident The farmer was brutally murdered


Popular Posts
Just Now