ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਵੱਲੋਂ ਅੱਜ ਰਾਜ ਭਵਨ ਤੱਕ ਕੱਢਿਆ ਜਾਵੇਗਾ ਸ਼ਾਂਤੀ ਮਾਰਚ, ਜਾਣੋ ਕਾਰਨ

ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਵੱਲੋਂ ਅੱਜ ਰਾਜ ਭਵਨ ਤੱਕ ਕੱਢਿਆ ਜਾਵ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 92 ਵਿਧਾਇਕ ਵੀਰਵਾਰ ਨੂੰ ਵਿਧਾਨ ਸਭਾ ਤੋਂ ਰਾਜਭਵਨ ਚੰਡੀਗੜ੍ਹ ਤੱਕ ਮਾਰਚ ਕਰਨਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਰੱਦ ਕੀਤੇ ਜਾਣ ਤੋਂ ਬਾਅਦ ‘ਆਪ’ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ‘ਆਪ’ ਦੇ ਵਿਧਾਇਕ ਸ਼ਾਂਤੀ ਮਾਰਚ ਕੱਢ ਕੇ ਕਥਿਤ ‘ਆਪ੍ਰੇਸ਼ਨ ਲੋਟਸ’ ਦਾ ਵਿਰੋਧ ਕਰਨਗੇ। ਸੂਤਰਾਂ ਮੁਤਾਬਕ ‘ਆਪ’ ਦੇ ਵਿਧਾਇਕਾਂ ਦਾ ਰਾਜਭਵਨ ਵੱਲ ਮਾਰਚ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਨੇ ਵੀਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸਾ ਵੋਟ ਹਾਸਿਲ ਕਰਨ ਦੀ ਤਿਆਰੀ ਕੀਤੀ ਸੀ। ਰਾਜਪਾਲ ਨੇ ਪਹਿਲਾਂ ਤਾਂ ਇਸ ਸੈਸ਼ਨ ਨੂੰ ਮਨਜ਼ੂਰੀ ਦਿੱਤੀ ਸੀ, ਪਰ ਬਾਅਦ ਵਿੱਚ ਬੁੱਧਵਾਰ ਨੂੰ ਉਸ ਨੂੰ ਵਾਪਸ ਲੈ ਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਰਾਜਪਾਲ ਦੇ ਇਸ ਫ਼ੈਸਲੇ ਨੂੰ ਕਿਹਾ ਸੀ ਕਿ ਜਨਤਾ ਸਭ ਕੁਝ ਦੇਖ ਰਹੀ ਹੈ।
ਦੱਸ ਦੇਈਏ ਕਿ ਰਾਜਪਾਲ ਨੇ ਬੁੱਧਵਾਰ ਸ਼ਾਮ ਨੂੰ ਈ ਆਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਸਿਰਫ਼ ਭਰੋਸਾ ਵੋਟ ਹਾਸਿਲ ਕਰਨ ਦੇ ਵਿਚਾਰ ਨਾਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੇ ਫ਼ੈਸਲੇ ਵਿੱਚ ਕੁਝ ਨਿਯਮਾਂ ਕਾਰਨ ਮੈਂ ਆਪਣੇ ਉਸ ਆਦੇਸ਼ ਨੂੰ ਵਾਪਸ ਲੈ ਰਿਹਾ ਹਾਂ, ਜਿਸਦੇ ਤਹਿਤ 20 ਸਤੰਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ।

92 MLAs of Aam Aadmi Party will take out a peace march to Raj Bhavan today Know the reason


Popular Posts
Just Now