ਕਿਸਾਨ ਵੀਰਾਂ ਲਈ ਅਹਿਮ ਜਾਣਕਾਰੀ; ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਲੱਗੀ ਪਾਬੰਦੀ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜ਼ਦਾਰੀ ਜ਼ਾਬਤਾ, ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਉਤੇ ਪੂਰਨ ਤੌਰ ਉਤੇ ਪਾਬੰਦੀ ਲਗਾ ਦਿੱਤੀ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਹਵਾ 'ਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਤੇ ਵਾਤਾਵਰਣ ਉਪਰ ਮਾੜਾ ਅਸਰ ਪੈਂਦਾ ਹੈ। ਇਸ ਧੂੰਏਂ ਕਾਰਨ ਆਮ ਪਬਲਿਕ/ਬੱਚਿਆਂ ਦੀ ਸਿਹਤ ਉਤੇ ਮਾੜਾ ਅਸਰ ਪੈਣ ਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਅੱਗ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਇਸ ਤੋਂ ਇਲਾਵਾ ਦੁਰਲਭ ਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ। ਇਹ ਹੁਕਮ ਜ਼ਿਲ੍ਹੇ 'ਚ 21 ਨਵੰਬਰ 2022 ਤੱਕ ਲਾਗੂ ਰਹਿਣਗੇ।
Important information for farmer heroes Ban on burning paddy waste