ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੇਸ਼ੀ ਦੌਰਾਨ ਲਾਰੈਂਸ ਦਾ ਫਰਜ਼ੀ ਐਨਕਾਊਂਟਰ ਕਰਨ ਦੀ ਤਿਆਰੀ 'ਚ ਪੁਲਿਸ ! ਗੈਂਗਸਟਰ ਦੇ ਵਕੀਲ ਨੇ ਜਤਾਇਆ ਖਤਰਾ

ਪੇਸ਼ੀ ਦੌਰਾਨ ਲਾਰੈਂਸ ਦਾ ਫਰਜ਼ੀ ਐਨਕਾਊਂਟਰ ਕਰਨ ਦੀ ਤਿਆਰੀ 'ਚ ਪੁਲਿਸ !


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਦੀ ਪੇਸ਼ੀ ਬਾਰੇ ਉਨ੍ਹਾਂ ਦੇ ਵਕੀਲ ਵਿਸ਼ਾਲ ਚੋਪੜਾ ਨੇ ਸ਼ੁੱਕਰਵਾਰ ਨੂੰ ਲਾਈਵ ਹੋ ਕੇ ਕਿਹਾ ਸੀ ਕਿ ਲਾਰੈਂਸ ਦੀ ਜਾਨ ਨੂੰ ਖ਼ਤਰਾ ਹੈ। ਵਕੀਲ ਵਿਸ਼ਾਲ ਨੇ ਪੰਜਾਬ ਪੁਲਿਸ ’ਤੇ ਦੋਸ਼ ਲਾਇਆ ਸੀ ਕਿ ਪੁਲਿਸ ਲਾਰੈਂਸ ਦਾ ਫਰਜ਼ੀ ਐਨਕਾਊਂਟਰ ਕਰਨ ਦੀ ਤਿਆਰੀ ਕਰ ਰਹੀ ਹੈ।
ਵਕੀਲ ਵਿਸ਼ਾਲ ਨੇ ਕਿਹਾ ਸੀ ਕਿ ਲਾਰੈਂਸ ਦੀ ਸੁਰੱਖਿਆ ‘ਚ ਢਿੱਲ ਦਿੱਤੀ ਜਾਵੇਗੀ ਤਾਂ ਜੋ ਦੁਸ਼ਮਣ ਗੈਂਗ ਨੂੰ ਲਾਰੈਂਸ ‘ਤੇ ਹਮਲਾ ਕਰਨ ਦਾ ਮੌਕਾ ਮਿਲ ਸਕੇ। ਵਕੀਲ ਵਿਸ਼ਾਲ ਦਾ ਦੋਸ਼ ਹੈ ਕਿ ਪਿਛਲੇ 12 ਦਿਨਾਂ ਤੋਂ ਪੁਲਿਸ ਨੇ ਝੂਠੀ ਐਫਆਈਆਰ ਵਿੱਚ ਲਾਰੈਂਸ ਦਾ ਰਿਮਾਂਡ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲਾਰੈਂਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਪੁਲਿਸ ਵੱਲੋਂ ਉਸ ਨਾਲ ਕੁਝ ਅਣਸੁਖਾਵਾਂ ਵਾਪਰੇਗਾ। ਦੱਸ ਦੇਈਏ ਕਿ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਨੂੰ 13 ਜੂਨ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ।
ਰਾਜਸਥਾਨ ਦੇ ਨਾਗੌਰ ‘ਚ ਮੁਕੱਦਮੇ ‘ਤੇ ਆਏ ਸੰਦੀਪ ਬਿਸ਼ਨੋਈ ਨੂੰ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ। ਉਸ ਤੋਂ ਬਾਅਦ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਸੀ ਕਿ ਹੁਣ ਅਗਲਾ ਨੰਬਰ ਲਾਰੈਂਸ, ਗੋਲਡੀ ਅਤੇ ਜੱਗੂ ਦਾ ਹੈ। ਇਸ ਗੱਲ ਤੋਂ ਲਾਰੈਂਸ ਘਬਰਾ ਗਿਆ ਹੈ। ਲਾਰੈਂਸ ਦੇ ਵਕੀਲ ਲਗਾਤਾਰ ਉਸ ਦੀ ਸੁਰੱਖਿਆ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੇ ਹਨ।

Police preparing to make a fake encounter with Lawrence during the appearance The threat raised by the gangsters lawyer


Popular Posts
Just Now