ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Breaking News- ਹੁਸ਼ਿਆਰਪੁਰ ਦੇ ਗੈਸ ਪਲਾਂਟ ‘ਚ ਵੱਡਾ ਹਾਦਸਾ, ਫਟਿਆ ਸਿਲੰਡਰ, 1 ਦੀ ਹੋਈ ਮੌਤ

Breaking-News-A-major-accident-o


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਹੁਸ਼ਿਆਰਪੁਰ: ਅੱਜ ਸਵੇਰੇ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪਿੰਡ ਚੱਕ ਗੁੱਜਰਾਂ ਨਜ਼ਦੀਕ ਜੇਕੇ ਇੰਟਰਪ੍ਰਾਈਜ਼ਿਜ ਦੇ ਗੈਸ ਪਲਾਂਟ ‘ਚ ਸਿਲੰਡਰ ਫਟਣ ਨਾਲ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਜਾਣਕਾਰੀ ਮੁਤਾਬਿਕ ਨਸਰਾਲਾ ਵਿਖੇ ਸਥਿਤ ਜੇ ਕੇ ਇੰਟਰਪ੍ਰਾਈਜਿਜ਼ ਜਿੱਥੇ ਕਿ ਸਿਲੰਡਰ ‘ਚ ਬੈਲਡਿੰਗ ਵਾਲੀ ਗੈਸ ਭਰ ਕੇ ਸਪਲਾਈ ਕਰਨ ਦਾ ਕੰਮ ਹੁੰਦਾ ਹੈ ਤੇ ਅੱਜ ਜਦੋਂ ਸਵੇਰੇ ਕਰਮਚਾਰੀ ਕੰਮ ਕਰ ਰਹੇ ਸੀ ਤਾਂ ਅਚਾਨਕ ਇਕ ਸਿਲੰਡਰ ਫਟ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ 2 ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਨਸਰਾਲਾ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਤੇ ਹਰ ਪਹਿਲੂ ਨੂੰ ਆਧਾਰ ਬਣਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਪ੍ਰਵਾਸੀ ਮਜ਼ਦੂਰ ਹੈ ਤੇ ਪਿਛਲੇ ਕਈ ਸਾਲਾਂ ਤੋਂ ਇਥੇ ਕੰਮ ਕਰਦਾ ਸੀ।

Breaking News A major accident occurred in Hoshiarpur gas plant cylinder 1 died


Popular Posts
Just Now